Friday, October 9, 2026
Home National ਸਿੱਖਸ ਫਾਰ ਜਸਟਿਸ ਨੇ ਪ੍ਰਵਾਸੀਆਂ ਨੂੰ ਦੀਵਾਲੀ ਤੋਂ ਪਹਿਲਾ ਪੰਜਾਬ ਛੱਡਣ ਲਈ...

ਸਿੱਖਸ ਫਾਰ ਜਸਟਿਸ ਨੇ ਪ੍ਰਵਾਸੀਆਂ ਨੂੰ ਦੀਵਾਲੀ ਤੋਂ ਪਹਿਲਾ ਪੰਜਾਬ ਛੱਡਣ ਲਈ ਦਿੱਤਾ ਅਲਟੀਮੇਟਮ

ਦਿੱਲੀ (ਦ ਸਟੈਲਰ ਨਿਊਜ਼)। ਖਾਲਿਸਤਾਨੀ ਸੰਗਠਨ “ਸਿੱਖਸ ਫਾਰ ਜਸਟਿਸ” ਨੇ ਪ੍ਰਵਾਸੀਆਂ ਨੂੰ ਦੀਵਾਲੀ ਤੋਂ ਪਹਿਲਾਂ ਪੰਜਾਬ ਛੱਡਣ ਲਈ ਅਲਟੀਮੇਟਮ ਦਿੱਤਾ ਹੈ। ਇਸ ਨੇ ਪ੍ਰਵਾਸੀਆਂ ਨੂੰ 19 ਅਕਤੂਬਰ ਤੱਕ ਰਾਜ ਛੱਡਣ ਲਈ ਕਿਹਾ ਹੈ। ਉਸ ਨੇ ਬਟਾਲਾ ਰੇਲਵੇ ਸਟੇਸ਼ਨ ‘ਤੇ ਖਾਲਿਸਤਾਨੀ ਨਾਅਰੇ ਲਿਖਵਾਉਣ ਦਾ ਵੀ ਦਾਅਵਾ ਕੀਤਾ ਹੈ।

Advertisements


ਪੰਨੂ ਨੇ ਆਪਣੀ ਇੱਕ ਵੀਡੀਓ ਵਾਇਰਲ ਕੀਤੀ ਹੈ। ਇਸ ਵਿੱਚ, ਉਸਨੇ ਨਾਅਰੇ ਲਿਖਵਾਉਣ ਦਾ ਦਾਅਵਾ ਕੀਤਾ ਹੈ ਤੇ ਬਟਾਲਾ ਰੇਲਵੇ ਸਟੇਸ਼ਨ ਦੇ ਫੋਟੋਆਂ ਸਾਂਝੀਆਂ ਕੀਤੀਆਂ ਹਨ। ਉਸਨੇ ਇਹ ਵੀ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਸਿਰਫ ਉਹ ਲੋਕ ਹੀ ਪੰਜਾਬ ਵਿੱਚ ਰਹਿਣਗੇ ਜੋ ਦੀਵਾਲੀ ਨਹੀਂ ਮਨਾਉਂਦੇ ਅਤੇ ਉਸ ਦਿਨ ਬੰਦੀ ਛੋੜ ਦਿਵਸ ਮਨਾਉਂਦੇ ਹਨ। ਪੰਨੂ ਨੇ ਪੰਜਾਬ ਨੂੰ ਛੱਡਣ ਲਈ ਦੀਵਾਲੀ ਤੱਕ ਅਲਟੀਮੇਟਮ ਜਾਰੀ ਕੀਤਾ ਹੈ।


ਪੰਨੂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਵੀ ਧਮਕੀ ਦਿੱਤੀ ਹੈ। ਪੰਨੂ ਦਾ ਦਾਅਵਾ ਹੈ ਕਿ ਡੀਜੀਪੀ ਯਾਦਵ ਪੰਜਾਬ ਵਿੱਚ ਹਿੰਦੂ ਅੱਤਵਾਦ ਫੈਲਾਉਣ ਵਾਲਿਆਂ ਦਾ ਸਮਰਥਨ ਕਰ ਰਹੇ ਹਨ। ਇੰਨਾ ਹੀ ਨਹੀਂ, ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਚੇਤਾਵਨੀ ਦਿੱਤੀ ਹੈ ਕਿ ਉਹ ਪਾਰਟੀ ਨੂੰ ਉਸੇ ਤਰ੍ਹਾਂ ਤੋੜ ਦੇਣਗੇ, ਜਿਵੇਂ ਉਨ੍ਹਾਂ ਨੇ ਪੰਜਾਬ ਵਿੱਚ ਕਾਂਗਰਸ ਅਤੇ ਭਾਜਪਾ ਨਾਲ ਕੀਤਾ ਹੈ।

LEAVE A REPLY

Please enter your comment!
Please enter your name here