Sunday, October 18, 2026
Home Hoshiarpur ਤਿਉਹਾਰਾਂ ਮੌਕੇ ਮੁਲਾਜ਼ਮਾਂ ਨੂੰ ਸਰਕਾਰ ਤੋਂ ਖ਼ਾਲੀ ਪਈ ਝੋਲੀ ਭਰਨ ਦੀ ਉਮੀਦ:...

ਤਿਉਹਾਰਾਂ ਮੌਕੇ ਮੁਲਾਜ਼ਮਾਂ ਨੂੰ ਸਰਕਾਰ ਤੋਂ ਖ਼ਾਲੀ ਪਈ ਝੋਲੀ ਭਰਨ ਦੀ ਉਮੀਦ: ਜੀਟੀਯੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੰਗਾਮੀ ਮੀਟਿੰਗ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਨੇ ਮੁਲਾਜ਼ਮ ਮੰਗਾਂ ਤੇ ਪੰਜਾਬ ਸਰਕਾਰ ਵੱਲੋਂ ਦਿਖਾਈ ਜਾ ਰਹੀ ਬੇਰੁਖੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜਿਸ ਵਿੱਚ ਕੇਂਦਰ ਸਰਕਾਰ ਦੀ ਤਰਜ਼ ਤੇ ਬਕਾਇਆ 15% ਡੀ ਏ ਦੀਆਂ ਕਿਸ਼ਤਾਂ ਜਲਦ ਜਾਰੀ ਕਰਨਾ, ਪਿੱਛਲੇ ਤਿੰਨ ਸਾਲਾਂ ਤੋਂ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਰਾਹੀਂ ਘੋਸ਼ਿਤ ਪੁਰਾਣੀ ਪੈਨਸ਼ਨ ਨੂੰ ਹਕੀਕੀ ਰੂਪ ਵਿੱਚ ਜਲਦ ਲਾਗੂ ਕਰਨਾ, ਅਧਿਆਪਕਾਂ ਦੇ ਅਨੇਕਾਂ ਮਸਲਿਆਂ ਪ੍ਰਤੀ ਸਰਕਾਰ ਵੱਲੋਂ ਅਪਣਾਈ ਜਾ ਰਹੀ ਟਾਲਮਟੋਲ ਦੀ ਨੀਤੀ ਨੂੰ ਛੱਡ ਕੇ ਮੁਲਾਜ਼ਮਾਂ ਨਾਲ਼ ਸਿੱਧਾ ਸੰਵਾਦ ਕਰਕੇ ਉਹਨਾਂ ਨੂੰ ਜਲਦ ਹੱਲ ਕਰਨਾ ਚਾਹੀਦਾ ਹੈ, ਪ੍ਰਾਇਮਰੀ ਤੋਂ ਮਾਸਟਰ ਕੇਡਰ ਅਤੇ ਹੋਰ ਵੱਖ -ਵੱਖ ਪੱਦਉਨਤੀਆਂ ਜਲਦ ਕਰਨ ਆਦਿ ਮਸਲਿਆਂ ਤੇ ਸਰਕਾਰ ਨੂੰ ਗੰਭੀਰਤਾ ਨਾਲ਼ ਵਿਚਾਰ ਕਰਨ ਦੀ ਲੋੜ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ ਨੇ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਬਦਲੀਆਂ ਵਿੱਚ ਪਾਰਦਰਸ਼ਤਾ ਦੀ ਕਮੀ ਤੇ ਚਿੰਤਾ ਪ੍ਰਗਟਾਉਂਦਿਆਂ ਭਵਿੱਖ ਵਿੱਚ ਅਧਿਆਪਕਾਂ ਵਿੱਚ ਇਸ ਦੀ ਭਰੋਸੇਯੋਗਤਾ ਘੱਟਣ ਦੀ ਗੱਲ ਆਖੀ ਅਤੇ ਸਰਕਾਰ ਨੂੰ ਇਸ ਮਸਲੇ ਵਿੱਚ ਪੂਰਨ ਪਾਰਦਰਸ਼ਤਾ ਬਣਾਉਣ ਵੱਲ ਗੰਭੀਰਤਾ ਨਾਲ਼ ਵਿਚਾਰ ਕਰਨ ਦੀ ਮੰਗ ਵੀ ਕੀਤੀ।

Advertisements

ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸ ਮੌਕੇ ਅਧਿਆਪਕ ਆਗੂ ਸੁਨੀਲ ਕੁਮਾਰ,ਲੈਕਚਰਾਰ ਅਮਰ ਸਿੰਘ, ਲੈਕਚਰਾਰ ਉਪਿੰਦਰ ਸਿੰਘ,ਵਿਕਾਸ ਸ਼ਰਮਾ ਨਸਰਾਲਾ, ਸੰਜੀਵ ਧੂਤ, ਪ੍ਰਿੰਸ ਗੜ੍ਹਦੀਵਾਲਾ,ਰਜਤ ਮਹਾਜਨ,ਲੈਕਚਰਾਰ ਹਰਵਿੰਦਰ ਸਿੰਘ, ਸ਼ਾਮ ਸੁੰਦਰ ਕਪੂਰ,ਕਮਲਦੀਪ ਸਿੰਘ, ਅਨੁਪਮ ਰਤਨ, ਹੈੱਡ-ਮਾਸਟਰ ਸੰਦੀਪ ਬਡੇਸਰੋਂ, ਹੈੱਡ-ਮਾਸਟਰ ਨਸੀਬ ਸਿੰਘ,ਅਸ਼ੋਕ ਕੁਮਾਰ,ਨਰੇਸ਼ ਕੁਮਾਰ ਮਿੱਢਾ, ਚਮਨ ਲਾਲ,ਅਮਰਜੀਤ ਸਿੰਘ,ਪਰਸ ਰਾਮ,ਬਲਵਿੰਦਰ ਸਿੰਘ, ਰਾਜੇਸ਼ ਅਰੋੜਾ,ਉਮੇਸ ਕੁਮਾਰ,ਸਰਬਜੀਤ ਸਿੰਘ, ਨਰਿੰਦਰ ਮੰਗਲ, ਸਰਬਜੀਤ ਸਿੰਘ, ਸਚਿਨ ਕੁਮਾਰ,ਜਸਵਿੰਦਰਪਾਲ,ਰਾਜ ਕੁਮਾਰ,ਸੰਦੀਪ ਕੁਮਾਰ,ਲੈਕਚਰਾਰ ਪ੍ਰਭਜੋਤ ਸਿੰਘ, ਰਣਵੀਰ ਸਿੰਘ,ਸਤਵਿੰਦਰ ਸਿੰਘ, ਪਰਮਜੀਤ ਕਾਤਿਬ,ਨਰਿੰਦਰ ਅਜਨੋਹਾ,ਲੈਕਚਰਾਰ ਪਵਨ ਕੁਮਾਰ ਗੋਇਲ, ਦਵਿੰਦਰ ਸਿੰਘ,ਅਸ਼ਵਨੀ ਰਾਣਾ, ਨਰਿੰਦਰ ਸਿੰਘ, ਮੈਡਮ ਪਰਮਜੀਤ ਕੌਰ ਸੂਸ, ਜਸਪ੍ਰੀਤ ਕੌਰ, ਬਲਜੀਤ ਕੌਸ਼ਲ, ਜਸਵੰਤ ਮੁਕੇਰੀਆਂ, ਮਨਜੀਤ ਸਿੰਘ , ਵਰਿੰਦਰ ਨਿਮਾਣਾ,ਸਤੀਸ਼ ਕੁਮਾਰ,ਪਰਮਜੀਤ ਸਿੰਘ, ਸੁਸ਼ੀਲ ਕੁਮਾਰ ਅਵਤਾਰ ਸਿੰਘ, ਲੈਕਚਰਾਰ ਨਰੇਸ਼ ਗੜ੍ਹਸ਼ੰਕਰ ਸਮੇਤ ਵੱਡੀ ਗਿਣਤੀ ‘ਚ ਅਧਿਆਪਕ ਹਾਜ਼ਰ ਸਨ।

LEAVE A REPLY

Please enter your comment!
Please enter your name here