Wednesday, October 21, 2026
Home Jammu & Kashmir ਜੰਮੂ-ਕਸ਼ਮੀਰ ਦੇ ਗੈਂਗਸਟਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਗੈਂਗਸਟਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ

ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼)।  ਜੰਮੂ-ਕਸ਼ਮੀਰ ਵਿੱਚ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਇੱਕ ਬਦਨਾਮ ਗੈਂਗਸਟਰ ਨੂੰ ਮੰਗਲਵਾਰ ਨੂੰ ਮੁੰਬਈ ਦੇ ਵਰਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜੰਮੂ ਕਸ਼ਮੀਰ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ, ਰਾਇਲ ਸਿੰਘ ਨੂੰ ਮੰਗਲਵਾਰ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਕਤਲ, ਜਬਰੀ ਵਸੂਲੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਈ ਮਾਮਲਿਆਂ ਵਿੱਚ ਦੋਸ਼ੀ ਪਿਛਲੇ ਕੁਝ ਦਿਨਾਂ ਤੋਂ ਮੁੰਬਈ ਵਿੱਚ ਲੁਕਿਆ ਹੋਇਆ ਹੈ।

Advertisements

ਮੁੰਬਈ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਰਾਇਲ ਸਿੰਘ ਨੂੰ ਹਿਰਾਸਤ ਵਿੱਚ ਲੈਣ ਲਈ ਜੰਮੂ ਪੁਲਿਸ ਦੀ ਇੱਕ ਟੀਮ ਮੁੰਬਈ ਆ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅਸਲਾ ਐਕਟ ਤਹਿਤ ਉਸ ਵਿਰੁੱਧ ਕੇਸ ਦਰਜ ਹੋਣ ਤੋਂ ਬਾਅਦ ਜੰਮੂ ਤੋਂ ਫ਼ਰਾਰ ਸੀ।

ਗੈਂਗਸਟਰ ਰਾਜੇਸ਼ ਡੋਗਰਾ ਦੇ ਕਤਲ ਦੇ ਸਬੰਧ ਵਿੱਚ ਉਸ ਦਾ ਨਾਮ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਉਸਦੇ ਵਿਰੁੱਧ ਮੋਹਾਲੀ ਵਿੱਚ ਵੀ ਇੱਕ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਰਾਇਲ ਸਿੰਘ 2009 ਵਿੱਚ ਸਾਬਕਾ ਐਮਐਲਸੀ ਅਮਨਦੀਪ ਸਿੰਘ ਦੇ ਪੁੱਤਰ ਦੀ ਹੱਤਿਆ ਵਿੱਚ ਵੀ ਸ਼ਾਮਲ ਸੀ। 

LEAVE A REPLY

Please enter your comment!
Please enter your name here