
ਬਰਨਾਲਾ (ਦ ਸਟੈਲਰ ਨਿਊਜ਼)। ਕੈਨੇਡਾ ਰਹਿੰਦੇ ਇੱਕ ਨੌਜਵਾਨ ਅਤੇ ਉਸ ਦੀ ਭੈਣ ਖਿਲਾਫ ਇੱਕ ਕੁੜੀ ਨੇ ਧੋਖਾਧੜੀ ਦਾ ਕੇਸ ਦਰਜ ਕਰਵਾਇਆ ਹੈ। ਨੌਜਵਾਨ ਅਤੇ ਕੁੜੀ ਇੱਕ ਦੂਜੇ ਨੂੰ ਲਗਭਗ ਇੱਕ ਸਾਲ ਤੋਂ ਜਾਣਦੇ ਸਨ। ਸ਼ਿਕਾਇਤ ਵਿੱਚ ਕੁੜੀ ਨੇ ਪੁਲਿਸ ਨੂੰ ਦੱਸਿਆ ਕਿ ਰਣਜੀਤ ਸਿੰਘ ਨੇ ਉਸ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਸੀ। ਉਹ ਉਸ ਦੇ ਪਰਿਵਾਰ ਦੀ ਗੈਰਹਾਜ਼ਰੀ ਵਿੱਚ ਉਸ ਦੇ ਘਰ ਆਇਆ ਅਤੇ ਉਸ ਨਾਲ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਰਣਜੀਤ ਸਿੰਘ ਕੈਨੇਡਾ ਚਲਾ ਗਿਆ ਅਤੇ ਉੱਥੇ ਉਸਨੇ ਉਸ ਨਾਲ ਵਿਆਹ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ।

ਕੁੜੀ ਨੇ ਦੱਸਿਆ ਹੈ ਕਿ ਰਣਜੀਤ ਸਿੰਘ ਦੀ ਭੈਣ, ਅਮਰਜੀਤ ਕੌਰ ਵੀ ਇਸ ਧੋਖਾਧੜੀ ਵਿੱਚ ਸ਼ਾਮਲ ਸੀ। ਸਬ-ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।












