Saturday, October 31, 2026
Home Hoshiarpur ਨਵੋਦਿਆ ‘ਚ 9ਵੀਂ ਤੇ 11ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ 7...

ਨਵੋਦਿਆ ‘ਚ 9ਵੀਂ ਤੇ 11ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ 7 ਅਕਤੂਬਰ ਤੱਕ  

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ ਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਦਿਅਕ ਵਰ੍ਹੇ 2026-27 ਲਈ ਖਾਲੀ ਸੀਟਾਂ ਲਈ ਨੌਂਵੀਂ ਜਮਾਤ ਅਤੇ ਗਿਆਰਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਦਾਖਲਾ ਫਾਰਮ ਭਰਨ ਦੀ ਤਰੀਕ 7 ਅਕਤੂਬਰ 2025 ਤੱਕ ਵਧਾ ਦਿੱਤੀ ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ ਪੱਕੇ ਵਸਨੀਕ ਇਹ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਜਿਹੜੇ ਵਿਦਿਆਰਥੀ ਮੌਜੂਦਾ ਵਿਦਿਅਕ ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੰਤੋਸ਼ ਕੁਮਾਰੀ ਨੇਗੀ ਨੇ ਦੱਸਿਆ ਕਿ ਵਰ੍ਹੇ 2025-26 ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਜਾਂ ਸਰਕਾਰੀ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਅੱਠਵੀਂ ਵਿਚ ਪੜ੍ਹ ਰਹੇ ਹਨ ਉਹ ਨੌਂਵੀਂ ਦੀ ਅਤੇ ਦਸਵੀਂ ਜਮਾਤ ਵਿਚ ਪੜ੍ਹਨ ਵਾਲੇ ਗਿਆਰਵੀਂ ਜਮਾਤ ਦੀ ਲੇਟਰਲ ਐਂਟਰੀ ਚੋਣ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਨੌਂਵੀਂ ਜਮਾਤ ਦੀ ਰਜਿਸਟ੍ਰੇਸ਼ਨ ਲਈ ਹੁਣ ਅੱਠਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀਆਂ ਦਾ ਜਨਮ 1 ਮਈ 2011 ਤੋਂ 31 ਜੁਲਾਈ 2013 ਤੱਕ ਅਤੇ ਗਿਆਰਵੀਂ ਜਮਾਤ ਲਈ ਹੁਣ ਦਸਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀਆਂ ਦਾ ਜਨਮ 1 ਜੂਨ 2009 ਤੋਂ 31 ਜੁਲਾਈ 2011 ਤੱਕ ( ਇਨ੍ਹਾਂ ਤਰੀਕਾਂ ਸਮੇਤ) ਹੋਇਆ ਹੋਵੇ। 9 ਵੀਂ ਜਮਾਤ ਲਈ ਆਨਲਾਈਨ ਰਜਿਸਟ੍ਰੇਸ਼ਨ ਲਈ ਲਿੰਕ https://cbseitms.nic.in/2025/nvsix_9 ਅਤੇ ਕਲਾਸ 11 ਲਈ ਲਿੰਕ https://cbseitms.nic.in/2025/nvsxi_11 ਹੈ।

Advertisements

ਜੇਕਰ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਫਾਰਮ ਭਰਨ ਵਿੱਚ ਦਿੱਕਤ ਆਵੇ ਤਾਂ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਪੀ ਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here