
ਦਸੂਹਾ (ਦ ਸਟੈਲਰ ਨਿਊਜ਼), ਰਿਪੋਰਟ-ਮਨੂ। ਦਸੂਹਾ ਪੁਲਿਸ ਨੇ ਐਨਡੀਪੀਐਸ ਐਕਟ ਦੇ ਕੇਸ ਤਹਿਤ 2 ਆਰੋਪੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਰੋਪੀ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਥਾਣਾ ਵੇਰਕਾ ਜਿਲਾ ਅੰਮ੍ਰਿਤਸਰ ਅਤੇ ਸਰਬਜੀਤ ਸਿੰਘ ਉਰਫ ਤਾਜੀ ਪੁੱਤਰ ਗਿਆਨ ਸਿੰਘ ਵਾਸੀ ਨਿਹਾਲਪੁਰ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਲਵਪ੍ਰੀਤ ਪਾਸੋਂ 10.46 ਗ੍ਰਾਮ ਹੈਰੋਇਨ ਅਤੇ ਸਰਬਜੀਤ ਪਾਸੋਂ 30 ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਪੁੱਛਗਿਛ ਕੀਤੀ ਜਾਵੇਗੀ।












