
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਿੰਡ ਮੋਰਾਂਵਾਲੀ ਵਿਖੇ ਇਕ ਐੱਨ.ਆਰ.ਆਈ. ਵਿਅਕਤੀ ਅਤੇ ਉਸਦੇ ਘਰ ਦੀ ਕੇਅਰ ਟੇਕਰ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਸ਼ਾਂ ਕੋਲੋ ਆ ਰਹੀ ਬਦਬੂ ਕਾਰਨ ਕਤਲ ਦੀ ਘਟਨਾ ਕੁਝ ਦਿਨ ਪੁਰਾਣੀ ਲੱਗ ਰਹੀ ਹੈ। ਮ੍ਰਿਤਕ ਐੱਨ.ਆਰ.ਆਈ. ਦੀ ਪਛਾਣ ਘਰ ਦੇ ਮਾਲਕ ਸੰਤੋਖ ਸਿੰਘ (65) ਪੁੱਤਰ ਗਿਆਨ ਸਿੰਘ ਵਜੋਂ ਹੋਈ ਹੈ ਅਤੇ ਮ੍ਰਿਤਿਕ ਔਰਤ ਦੀ ਪਛਾਣ ਮਨਜੀਤ ਕੌਰ (46) ਪਤਨੀ ਲਖਵਿੰਦਰ ਸਿੰਘ ਪਿੰਡ ਬਾਠ (ਨੂਰਮਹਿਲ) ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਮ੍ਰਿਤਕ ਐੱਨ.ਆਰ.ਆਈ. ਕੈਨੇਡਾ ਵਿਚ ਰਹਿ ਰਿਹਾ ਹੈ ਤੇ ਪਿਛਲੇ ਕਰੀਬ ਤਿੰਨ ਮਹੀਨੇ ਤੋਂ ਪਿੰਡ ਆਇਆ ਹੋਇਆ ਸੀ। ਕਤਲ ਦਾ ਪਤਾ ਉਂਦੋ ਲੱਗਿਆ ਦੀਆਂ ਕੁੜੀਆਂ ਨੇ ਮਕਾਨ ਨੂੰ ਬਾਹਰੋਂ ਬੰਦ ਹੋਣ ’ਤੇ ਜਦੋਂ ਕੰਧ ਟੱਪ ਕੇ ਅੰਦਰ ਜਾ ਕੇ ਦੇਖਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡਾ. ਮੁਕੇਸ਼ ਕੁਮਾਰ ਐੱਸ.ਪੀ. (ਡੀ), ਜਸਪ੍ਰੀਤ ਸਿੰਘ ਡੀ.ਐੱਸ.ਪੀ. ਗੜ੍ਹਸ਼ੰਕਰ, ਐੱਸ.ਐੱਚ.ਓ. ਗਗਨਦੀਪ ਸਿੰਘ ਸੇਖੋਂ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚਕੇ ਘਟਨਾ ਦੀ ਜਾਂਚ ਕਰ ਰਹੇ ਹਨ।












