
ਨਵੀਂ ਦਿੱਲੀ(ਦ ਸਟੈਲਰ ਨਿਊਜ਼)। ਦਿੱਲੀ ਦੇ ਮੰਗੋਲਪੁਰੀ ਇਲਾਕੇ ਦੇ ਸਕੂਲ ਚ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਵਿਦਿਆਰਥੀ ਸਕੂਲੀ ਬੱਚਿਆਂ ਵਿਚਕਾਰ ਹੋਈ ਲੜਾਈ ਵਿੱਚ ਸ਼ਾਮਲ ਸਨ। ਸਕੂਲ ਤੋਂ ਬਾਅਦ ਬਾਹਰੀ ਲੋਕਾਂ ਨੇ ਵਿਦਿਆਰਥੀ ’ਤੇ ਹਮਲਾ ਕਰ ਦਿੱਤਾ। ਜ਼ਖਮੀ ਵਿਦਿਆਰਥੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦਾ ਨਾਮ ਵਿਓਮ ਦੱਸਿਆ ਜਾ ਰਿਹਾ ਹੈ, ਜੋ ਕਿ 10ਵੀਂ ਜਮਾਤ ਦਾ ਵਿਦਿਆਰਥੀ ਸੀ। ਸਥਾਨਕ ਪੁਲਿਸ ਥਾਣਾ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਨੇ ਸਵੇਰੇ ਕਿਸੇ ਨੂੰ ਕੁੱਟਿਆ ਸੀ। ਫਿਰ ਦੁਪਹਿਰ ਨੂੰ ਆਰੋਪੀ ਕੁਝ ਹੋਰ ਮੁੰਡਿਆਂ ਨੂੰ ਲਿਆਇਆ ਅਤੇ ਮ੍ਰਿਤਕ ਨੂੰ ਲੱਤਾਂ ਅਤੇ ਮੁੱਕਿਆਂ ਨਾਲ ਕੁੱਟਿਆ ਅਤੇ ਚਾਕੂ ਦੀ ਵਰਤੋਂ ਕੀਤੀ ਗਈ ਸੀ ਜਾਣਕਾਰੀ ਮੁਤਾਬਕ ਮ੍ਰਿਤਕ ਅਤੇ ਆਰੋਪੀ ਵਿਚਕਾਰ 2-3 ਦਿਨ ਪਹਿਲਾਂ ਕਿਸੇ ਮਾਮੂਲੀ ਗੱਲ ’ਤੇ ਲੜਾਈ ਹੋਈ ਸੀ। ਆਰੋਪੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਪਤਾ ਲੱਗ ਸਕੇਗਾ।












