
ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹਾਸ਼ਿਮ ਗੈਂਗ ਦੇ ਮੈਂਬਰ ਰੂਬਲ ਸਰਦਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਦੇਸ਼ ਛੱਡ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।ਉਸਦੇ ਖਿਲਾਫ ਇੱਕ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਸੀ ਤੇ ਦਿੱਲੀ ਪੁਲਿਸ ਉਸ ਦੀ ਭਾਲ ਕਰ ਰਹੀ ਸੀ।

ਦਿੱਲੀ ਪੁਲਿਸ ਨੇ ਹਾਸ਼ਿਮ ਗੈਂਗ ਦੇ ਮੈਂਬਰਾਂ ‘ਤੇ ਲਗਾਤਾਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਮੇਂ ਦੌਰਾਨ ਰੂਬਲ ਸਰਦਾਰ ਫਰਾਰ ਚੱਲ ਰਿਹਾ ਸੀ। ਉਸਦੇ ਭੱਜਣ ਤੋਂ ਬਾਅਦ ਉਸਦੇ ਖਿਲਾਫ਼ ਇੱਕ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਇਸ ਦੌਰਾਨ ਸੂਚਨਾ ਮਿਲੀ ਸੀ ਕਿ ਉਹ ਅੰਮ੍ਰਿਤਸਰ ਹਵਾਈ ਅੱਡੇ ਤੋਂ ਕਿਤੇ ਜਾਣ ਦੀ ਤਿਆਰੀ ਕਰ ਰਿਹਾ ਸੀ। ਇਸ ਜਾਣਕਾਰੀ ਤੋਂ ਬਾਅਦ ਦਿੱਲੀ ਪੁਲਿਸ ਦੀ ਇੱਕ ਟੀਮ ਪਹੁੰਚੀ ਅਤੇ ਰੂਬਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਹਾਸ਼ਿਮ ਗੈਂਗ ਦੇ ਮੈਂਬਰ ਰੂਬਲ ਸਰਦਾਰ ਵਿਰੁੱਧ ਇੱਕ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ ਅਤੇ ਪੁਲਿਸ ਟੀਮਾਂ ਉਸ ‘ਤੇ ਨੇੜਿਓਂ ਨਜ਼ਰ ਰੱਖ ਰਹੀਆਂ ਸਨ। ਉਸਨੂੰ ਹਾਸ਼ਿਮ ਗੈਂਗ ਦੇ ਮੈਂਬਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ।












