
ਦਿੱਲੀ ( ਦ ਸਟੈਲਰ ਨਿਊਜ਼)। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਭਾਜਪਾ ਦੇ ਪਹਿਲੇ ਪ੍ਰਧਾਨ ਪ੍ਰੋ. ਵਿਜੇ ਕੁਮਾਰ ਮਲਹੋਤਰਾ ਦਾ 94 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਲੰਬੇ ਸਮੇਂ ਤੋਂ ਉਨ੍ਹਾਂ ਦਾ ਇਲਾਜ ਚਲ ਰਿਹਾ ਸੀ। ਜਾਣਕਾਰੀ ਮੁਤਾਬਕ ਵਿਜੇ ਕੁਮਾਰ ਮਲਹੋਤਰਾ ਦਾ ਜਨਮ 3 ਦਸੰਬਰ 1931 ਨੂੰ ਲਾਹੌਰ ਚ ਹੋਇਆ। ਮਲਹੋਤਰਾ ਭਾਰਤੀ ਰਾਜਨੀਤੀ ਅਤੇ ਖੇਡ ਪ੍ਰਸ਼ਾਸਨ ਵਿੱਚ ਆਪਣੀ ਪ੍ਰਮੁੱਖਤਾ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੇ ਪਿਛਲੇ 45 ਸਾਲਾਂ ਵਿੱਚ ਦਿੱਲੀ ਤੋਂ ਪੰਜ ਵਾਰ ਸੰਸਦ ਮੈਂਬਰ ਅਤੇ ਦੋ ਵਾਰ ਵਿਧਾਇਕ ਵਜੋਂ ਸੇਵਾ ਨਿਭਾਈ।

ਜਾਣਕਾਰੀ ਅਨੁਸਾਰ ਉਹ 2004 ਦੀਆਂ ਆਮ ਚੋਣਾਂ ਵਿੱਚ ਦਿੱਲੀ ਤੋਂ ਭਾਜਪਾ ਦੇ ਇੱਕੋ ਇੱਕ ਜੇਤੂ ਉਮੀਦਵਾਰ ਸਨ। ਆਪਣੇ ਰਾਜਨੀਤਿਕ ਕਰੀਅਰ ਦੌਰਾਨ ਮਲਹੋਤਰਾ ਨੇ ਸਤਿਕਾਰਯੋਗ ਯੋਗਦਾਨ ਪਾਇਆ।












