
ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ- ‘‘ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸੰਗਠਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਦਿੱਤੀ ਗਈ ਰਿਪੋਰਟ ਦਾ ਗੰਭੀਰ ਨੋਟਿਸ ਲਿਆ ਅਤੇ ਪਾਰਟੀ ਹਾਈਕਮਾਨ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਣ ਦਾ ਫੈਸਲਾ ਕੀਤਾ।











