Friday, October 9, 2026
Home Punjab ਰਿਸ਼ਵਤ ਲੈਂਦਿਆਂ ਜੇਈ ਰੰਗੇ ਹੱਥੀਂ ਕਾਬੂ

ਰਿਸ਼ਵਤ ਲੈਂਦਿਆਂ ਜੇਈ ਰੰਗੇ ਹੱਥੀਂ ਕਾਬੂ

ਕਪੂਰਥਲਾ (ਦ ਸਟੈਲਰ ਨਿਊਜ਼)। ਭ੍ਰਿਸ਼ਟਾਚਾਰ ਦੇ ਮਾਮਲੇ ਚ ਵਿਜੀਲੈਂਸ ਬਿਊਰੋ ਨੇ ਇੱਕ ਸਰਕਾਰੀ ਅਫਸਰ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਤਾਇਨਾਤ ਸਿੱਖਿਆ ਵਿਭਾਗ ਦੇ ਜੂਨੀਅਰ ਇੰਜੀਨੀਅਰ ਹਰਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਦੱਸਿਆ ਕਿ ਮੁਲਜ਼ਮ ਨੂੰ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲ, ਧਾਲੀਵਾਲ ਦੋਨਾ ਦੇ ਇੱਕ ਸਕੂਲ ਅਧਿਆਪਕ ਦੀ ਸ਼ਿਕਾਇਤ ਦੇ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਨੇ ਸਕੂਲ ਵੱਲੋਂ ਵਰਤੀ ਗਈ 40 ਲੱਖ ਰੁਪਏ ਦੀ ਗ੍ਰਾਂਟ ਲਈ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

Advertisements

ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਹਿਲਾਂ ਹੀ 2000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸਿਆਂ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਮੇਂ ਜੇ.ਈ. ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਇਸ ਰਿਕਾਰਡਿੰਗ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ। ਜਾਂਚ ਮਗਰੋਂ ਵਿਜੀਲੈਂਸ ਦੀ ਟੀਮ ਨੇ ਮੁਲਜ਼ਮ ਜੇਈ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਆਰੋਪੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

LEAVE A REPLY

Please enter your comment!
Please enter your name here