Saturday, October 31, 2026
Home Punjab ਮੰਗਾਂ ਨੂੰ ਲੈ ਕੇ ਆਂਗਣਵਾੜੀ ਤੇ ਆਸ਼ਾ ਵਰਕਰਾਂ ਨੇ ਲਗਾਇਆ ਧਰਨਾ

ਮੰਗਾਂ ਨੂੰ ਲੈ ਕੇ ਆਂਗਣਵਾੜੀ ਤੇ ਆਸ਼ਾ ਵਰਕਰਾਂ ਨੇ ਲਗਾਇਆ ਧਰਨਾ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਸਿਵਲ ਹਸਪਤਾਲ ਦੇ ਅੰਦਰ ਆਂਗਣਵਾੜੀ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਵਰਕਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਨੂੰ ਲੈ ਕੇ ਜ਼ਿਲਾ ਪ੍ਰੋਗਰਾਮ ਅਫਸਰ ਦੇ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਅਤੇ ਨਾਰਾਬਾਜ਼ੀ ਕੀਤੀ। ਇਸ ਮੌਕੇ ਤੇ ਵਰਕਰਾਂ ਨੇ ਜ਼ਿਲਾ ਪ੍ਰੋਗਰਾਮ ਅਫਸਰ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਵੀ ਸੌਂਪਿਆ। ਬਰਿੰਦਰਜੀਤ ਕੌਰ ਨੇ ਦੱਸਿਆ ਕਿ ਜੇਕਰ ਸਰਕਾਰ 17 ਅਕਤੂਬਰ ਤੱਕ ਫੰਡ ਜਾਰੀ ਨਹੀਂ ਕਰਦੀ ਤਾਂ ਸੂਬਾ ਪੱਧਰ ‘ਤੇ ਵਰਕਰ ਕਾਲੇ ਝੰਡੇ ਲੈ ਕੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨਗੇ।

Advertisements

ਦੂਜੇ ਪਾਸੇ ਜ਼ਿਲਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਨੇ ਵਰਕਰਾਂ ਵੱਲੋਂ ਦਿੱਤੇ ਗਏ ਮੰਗ ਪੱਤਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਤਨਖ਼ਾਹਾਂ ਵਿੱਚ ਹੋਈ ਦੇਰੀ ਸਿਰਫ਼ ਤਕਨੀਕੀ ਖ਼ਾਮੀ ਕਾਰਨ ਸੀ। ਉਨ੍ਹਾਂ ਦੱਸਿਆ ਕਿ “ਡੇਟਾ ਬੈਂਕ ਛੇ ਮਹੀਨਿਆਂ ਦਾ ਕੁਝ ਤਕਨੀਕੀ ਕਾਰਨਾਂ ਕਰਕੇ ਪੈਂਡਿੰਗ ਸੀ ਪਰ ਹੁਣ ਉਹ ਪੂਰਾ ਹੋ ਗਿਆ ਹੈ। ਅੱਜ ਜਾਂ ਕੱਲ ਤੱਕ ਪੈਸਾ ਵਰਕਰਾਂ ਦੇ ਖਾਤਿਆਂ ਵਿੱਚ ਪਹੁੰਚ ਜਾਵੇਗਾ। 

LEAVE A REPLY

Please enter your comment!
Please enter your name here