
ਕੈਨੇਡਾ (ਦ ਸਟੈਲਰ ਨਿਊਜ਼)। ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ’ਤੇ ਪਿਛਲੇ ਸਾਲ ਵੈਨਕੂਵਰ ਆਈਲੈਂਡ ’ਚ ਫਾਇਰਿੰਗ ਕੀਤੀ ਗਈ ਸੀ। ਇਸ ਮਾਮਲੇ ’ਚ ਕੈਨੇਡਾ ਦਾ ਅਦਾਲਤ ਨੇ ਗੋਲੀਆਂ ਚਲਾਉਣ 26 ਸਾਲਾ ਅਬਜੀਤ ਕਿੰਗਰਾ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੀ ਅਦਾਲਤ ਵੱਲੋਂ ਮੁਲਜ਼ਮ ਅਬਜੀਤ ਕਿੰਗਰਾ ਨੂੰ 6 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਜਾਣਕਾਰੀ ਮੁਤਾਬਕ ਗਾਇਕ ਦੇ ਘਰ ’ਤੇ ਹਮਲੇ ਦੇ ਤਕਰੀਬਨ ਦੋ ਮਹੀਨੇ ਬਾਅਦ, ਵਿਨੀਪੈਗ ਦੇ ਅਬਜੀਤ ਕਿੰਗਰਾ ਨੂੰ ਓਂਟਾਰੀਓ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬੀ.ਸੀ. ਦੀ ਅਦਾਲਤ ਨੇ ਕਿੰਗਰਾ ਨੂੰ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਲਈ ਅੱਗ ਲਗਾਉਣ ਅਤੇ ਬੰਦੂਕ ਚਲਾਉਣ ਦੇ ਆਰੋਪ ‘ਚ ਦੋਸ਼ੀ ਕਰਾਰ ਦਿੱਤਾ ਸੀ।












