
ਖੰਨਾ (ਦ ਸਟੈਲਰ ਨਿਊਜ਼)। ਖੰਨਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਸਿਵਲ ਹਸਪਤਾਲ ਵਿੱਚ 4 ਘੰਟਿਆਂ ਵਿੱਚ 15 ਕੁੱਤੇ ਕੱਟਣ ਦੇ ਕੇਸ ਸਾਹਮਣੇ ਆਏ। ਹੈਰਾਨੀ ਦੀ ਗੱਲ ਇਹ ਹੈ ਕਿ ਹੋਰ ਤਾਂ ਹੋਰ ਕੁਝ ਅਜਿਹੇ ਮਾਮਲੇ ਹਸਪਤਾਲ ਵਿੱਚ ਪਹੁੰਚੇ ਸਨ, ਜਿਨ੍ਹਾਂ ਨੂੰ ਇਲਾਜ਼ ਲਈ ਵੱਡੇ ਹਸਪਤਾਲ ਰੈਫਰ ਕਰਨਾ ਪਿਆ। ਸ਼ਹਿਰ ਵਾਸੀਆਂ ਵਿੱਚ ਅਵਾਰਾ ਕੁੱਤਿਆਂ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਹੈ।

ਕੁੱਤੇ ਦੇ ਸ਼ਿਕਾਰ ਹੋਏ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕੀ ਅਮਲੋਹ ਰੋਡ ਤੇ ਇਕ ਪਾਗਲ ਕੁੱਤੇ ਨੇ ਖੇਡ ਰਹੇ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ, ਕੁੱਤਿਆਂ ਦਾ ਖੌਫ਼ ਵਧਦਾ ਜਾ ਰਿਹਾ ਹੈ, ਹੋਰ ਤਾਂ ਹੋਰ ਬੱਚਿਆਂ ਦਾ ਘਰ ਤੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ, ਪ੍ਰਸ਼ਾਸਨ ਨੂੰ ਇਸ ਦਾ ਕੋਈ ਹੱਲ ਕਰਨਾ ਚਾਹੀਦਾ ਹੈ। ਖੰਨਾ ਸਿਵਲ ਹਸਪਤਾਲ ਦੇ ਡਾਕਟਰ ਤਾਰਿਕਾ ਦੱਸਿਆ ਕਿ ਉਹਨਾਂ ਕੋਲ 15 ਦੇ ਕਰੀਬ ਕੁੱਤੇ ਦੇ ਕੱਟਣ ਵਾਲੇ ਜ਼ਖਮੀ ਵਿਅਕਤੀ ਅਤੇ ਬੱਚੇ ਆਏ ਸਨ ਜਿਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਇੱਕ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਸੀ ਜਿਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਪਤਾ ਲੱਗਿਆ ਹੈ।











