Tuesday, October 20, 2026
Home International ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ

ਦਿੱਲੀ (ਦ ਸਟੈਲਰ ਨਿਊਜ਼)। ਸੰਗਰੂਰ ਜ਼ਿਲ੍ਹੇ ਦੇ ਖਨੌਰੀ ਦੇ ਨੇੜਲੇ ਪਿੰਡ ਮੰਡਵੀ ਦੇ 24 ਸਾਲਾ ਹਰਮਨਪ੍ਰੀਤ ਸਿੰਘ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਮਨਪ੍ਰੀਤ ਸਿੰਘ ਦੇ ਪਿਤਾ ਮੇਜਰ ਸਿੰਘ ਨੇ ਦੱਸਿਆ ਕਿ ਹਰਮਨ ਪ੍ਰੀਤ ਸਿੰਘ ਤਿੰਨ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹਨਾਂ ਦੱਸਿਆ ਕਿ ਅਮਰੀਕਾ ਦੀ ਸ਼ੁਕਰਵਾਰ ਦੀ ਰਾਤ ਨੂੰ ਅਚਾਨਕ ਹਾਰਟ ਅਟੈਕ ਆਉਣ ਨਾਲ ਉਸਦੀ ਮੌਤ ਹੋ ਗਈ। 

Advertisements

ਉਹਨਾਂ ਦੱਸਿਆ ਕਿ ਉਹਨਾਂ ਦੇ ਇੱਕ ਪੁੱਤਰ ਹਰਮਨਪ੍ਰੀਤ ਸਿੰਘ ਤੇ ਇੱਕ ਧੀ ਹੈ। ਹਰਮਨਪ੍ਰੀਤ ਸਿੰਘ ਦੀ ਮੌਤ ਦੇ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮੇਜਰ ਸਿੰਘ ਨੇ ਦੱਸਿਆ ਕਿ ਉਹ ਗਰੀਬ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਹਨਾਂ ਕਿਹਾ ਕਿ ਸਾਡੀ ਪ੍ਰਸ਼ਾਸਨ ਅਤੇ ਸਰਕਾਰ ਨੂੰ ਬੇਨਤੀ ਹੈ ਕਿ ਉਹਨਾਂ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਮੰਗਾਇਆ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਆਪਣੇ ਰੀਤੀ ਰਿਵਾਜਾਂ ਨਾਲ ਕਰ ਸਕੀਏ। 

LEAVE A REPLY

Please enter your comment!
Please enter your name here