
ਇਟਲੀ (ਦ ਸਟੈਲਰ ਨਿਊਜ਼)। ਇਟਲੀ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਦਕਿ 5 ਨੌਜਵਾਨ ਜ਼ਖਮੀ ਵੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਟਰੱਕ ਨੇ ਕਾਰ ਸਵਾਰ ਪੰਜਾਬੀ ਨੌਜਵਾਨਾਂ ਨੂੰ ਜ਼ੋਰਦਾਰ ਟੱਕਰ ਮਾਰੀ। ਜਿਸ ਕਾਰਨ ਮੌਕੇ ’ਤੇ ਹੀ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਹਰਵਿੰਦਰ ਸਿੰਘ ਵਾਸੀ ਘੋੜਾਵਾਹੀ, ਸੁਰਜੀਤ ਸਿੰਘ ਪਿੰਡ ਮੇਦਾ (ਜਲੰਧਰ), ਮਨੋਜ ਕੁਮਾਰ ਵਾਸੀ ਆਦਮਪੁਰ ਅਤੇ ਜਸਕਰਨ ਸਿੰਘ ਵਾਸੀ ਰੋਪੜ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਕੰਮ ’ਤੇ ਜਾ ਰਹੇ ਸਨ

ਦੱਸਿਆ ਜਾ ਰਿਹਾ ਹੈ ਕਿ ਹਰਵਿੰਦਰ ਸਿੰਘ ਤਿੰਨ ਮਹੀਨੇ ਪਹਿਲਾਂ ਹੀ ਇਟਲੀ ਆਇਆ ਸੀ। ਦੂਜਾ ਨੌਜਵਾਨ ਸੁਰਜੀਤ ਸਿੰਘ ਪਿਛਲੇ ਸਾਲ ਦਸੰਬਰ 2024 ਨੂੰ ਇਟਲੀ ਗਿਆ ਸੀ। ਇਹ ਨੌਜਵਾਨ ਇਟਲੀ ਦੀ ਸਟੇਟ ਬਾਸਲੀਕਾਤੇ ਦੇ ਜ਼ਿਲ੍ਹਾ ਮਤੇਰੇ ਦੇ ਇੱਕ ਪਿੰਡ ਵਿੱਚ ਰਹਿੰਦੇ ਸਨ ।












