
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਮੁੜ ਤੋਂ ਲਗਾਤਾਰ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਚਲਣੀਆਂ ਸ਼ੁਰੂ ਹੋ ਗਈਆਂ ਹਨ। ਇਸ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਦੇ ਨੇੜੇ ਨੰਦਾਚੋਰ ਵਿੱਚ ਇੱਕ ਦਰੱਖਤ ਡਿੱਗਣ ਕਾਰਨ ਹਾਦਸਾ ਵਾਪਰਿਆ ਗਿਆ ਹੈ। ਜਾਣਕਾਰੀ ਮੁਤਾਬਕ ਕਾਰ ਡਰਾਈਵਰ ਨੇ ਦੱਸਿਆ ਕਿ ਉਹ ਬੁਲੋਵਾਲ ਤੋਂ ਭੋਗਪੁਰ ਨੂੰ ਜਾ ਰਿਹਾ ਸੀ ਕਿ ਤੇਜ਼ ਬਾਰਿਸ਼ ਕਾਰਨ ਅਚਾਨਕ ਚੱਲਦੀ ਕਾਰ ਤੇ ਇੱਕ ਸਫੈਦੇ ਦਾ ਦਰੱਖਤ ਡਿੱਗ ਗਿਆ।

ਇਸ ਹਾਦਸੇ ਵਿੱਚ ਕਾਰ ਦੇ ਪਰਖੱਚੇ ਉੱਡ ਗਏ। ਸ਼ੁਕਰ ਰਿਹਾ ਕਿ ਇਸ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ।












