
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਖੇਤਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਤਿੰਨ ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਇਹ ਬੱਸ ਮੁਕਤਸਰ ਸਾਹਿਬ ਤੋਂ ਅੰਮ੍ਰਿਤਸਰ ਬਾਬਾ ਬੁੱਢਾ ਸਾਹਿਬ ਦਾ ਮੇਲਾ ਵੇਖਣ ਆਈ ਸੀ। ਮੇਲਾ ਮੁਕੰਮਲ ਹੋਣ ਤੋਂ ਬਾਅਦ ਜਦੋਂ ਬੱਸ ਸ਼ਰਧਾਲੂਆਂ ਨੂੰ ਵਾਪਸ ਲੈ ਜਾ ਰਹੀ ਸੀ ਡਰਾਈਵਰ ਨੇ ਬੱਸ ਨੂੰ ਬੀ.ਆਰ.ਟੀ.ਐਸ. ਲੇਨ ਵਿੱਚ ਤੇਜ਼ੀ ਨਾਲ ਕੱਢਣ ਦੀ ਕੋਸ਼ਿਸ਼ ਕੀਤੀ। ਬੱਸ ਦੀ ਛੱਤ ’ਤੇ ਕਰੀਬ 15 ਯਾਤਰੀ ਬੈਠੇ ਸਨ। ਛੱਤ ’ਤੇ ਬੈਠੇ ਯਾਤਰੀ ਲੈਂਟਰ ਨਾਲ ਟਕਰਾ ਗਏ, ਜਿਸ ਨਾਲ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ ਇੱਕ ਜ਼ਖ਼ਮੀ ਹੋ ਗਿਆ।

ਹਾਲਾਂਕਿ ਡਰਾਈਵਰ ਨੂੰ ਇਸ ਹਾਦਸੇ ਬਾਰੇ ਪਤਾ ਨਹੀਂ ਲੱਗਾ ਅਤੇ ਉਹ ਬੱਸ ਚਲਾਉਂਦਾ ਰਿਹਾ। ਇੱਕ ਚਸ਼ਮਦੀਦ ਕਾਰ ਡਰਾਈਵਰ ਨੇ ਬੱਸ ਡਰਾਈਵਰ ਨੂੰ ਹਾਦਸੇ ਬਾਰੇ ਦੱਸਿਆ। ਜਿਸ ਤੋਂ ਬਾਅਦ ਬੱਸ ਨੂੰ ਰੋਕਿਆ ਗਿਆ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਇਸ ਹਾਦਸੇ ਤੋਂ ਬਾਅਦ ਡਰਾਈਵਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਹਾਲਾਂਕਿ ਅਜੇ ਤੱਕ ਪੁਲਿਸ ਡਰਾਈਵਰ ਦੀ ਭਾਲ ਕਰ ਰਹੀ ਹੈ












