Monday, October 19, 2026
Home Crime ਭਗਵਾਨ ਵਾਲਮੀਕੀ ਸੇਵਾ ਸੋਸਾਇਟੀ ਦੇ ਮੁਖੀ ਤੇ ਦੋ ਅਣਪਛਾਤੇ ਨੌਜਵਾਨਾਂ ਨੇ ਕੀਤਾ...

ਭਗਵਾਨ ਵਾਲਮੀਕੀ ਸੇਵਾ ਸੋਸਾਇਟੀ ਦੇ ਮੁਖੀ ਤੇ ਦੋ ਅਣਪਛਾਤੇ ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ

ਅੰਮ੍ਰਿਤਸਰ (ਦ ਸਟੈਲਰ ਨਿਊਜ਼)।  ਅੰਮ੍ਰਿਤਸਰ ਦੇ ਖਾਸਾ ਇਲਾਕੇ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਭਗਵਾਨ ਵਾਲਮੀਕੀ ਸੇਵਾ ਸੋਸਾਇਟੀ ਦੇ ਮੁਖੀ ਬਾਬਾ ਲਾਡੀ ਨਾਥ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਬਾਬਾ ਲਾਡੀ ਨਾਥ ਜੀ ਰਾਤ ਦੇ ਸਮੇਂ ਖਾਸਾ ਤੋਂ ਆਪਣੇ ਘਰ ਵਾਪਸ ਆ ਰਹੇ ਸਨ।

Advertisements

ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਦੀ ਗੱਡੀ ਉੱਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਨਾਲ ਗੱਡੀ ਦਾ ਕੱਚ ਟੁੱਟ ਗਿਆ, ਪਰ ਖੁਸ਼ਕਿਸਮਤੀ ਨਾਲ ਬਾਬਾ ਲਾਡੀ ਨਾਥ ਜੀ ਇਸ ਹਮਲੇ ਵਿੱਚ ਸੁਰੱਖਿਅਤ ਬਚ ਗਏ।

ਬਾਬਾ ਲਾਡੀ ਨਾਥ ਜੀ ਨੇ ਦੱਸਿਆ ਕਿ ਹਮਲਾਵਰਾਂ ਨੇ ਆਪਣੇ ਚਿਹਰੇ ਕਪੜਿਆਂ ਨਾਲ ਢੱਕੇ ਹੋਏ ਸਨ, ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਨਹੀਂ ਹੋ ਸਕੀ। ਗੋਲੀ ਚਲਾਉਣ ਤੋਂ ਬਾਅਦ ਦੋਵੇਂ ਨੌਜਵਾਨ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਅਤੇ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here