Friday, October 23, 2026
Home Crime ਪੰਜਾਬ ਪੁਲਿਸ ਖੁਫੀਆ ਦਫ਼ਤਰ ’ਤੇ ਹੋਏ ਅੱਤਵਾਦੀ ਹਮਲੇ ਦੇ ਮਾਮਲੇ ’ਚ ਅਦਾਲਤ...

ਪੰਜਾਬ ਪੁਲਿਸ ਖੁਫੀਆ ਦਫ਼ਤਰ ’ਤੇ ਹੋਏ ਅੱਤਵਾਦੀ ਹਮਲੇ ਦੇ ਮਾਮਲੇ ’ਚ ਅਦਾਲਤ ਨੇ 6 ਆਰੋਪੀਆਂ ਖ਼ਿਲਾਫ਼ ਪ੍ਰੋਡਕਸ਼ਨ ਕੀਤਾ ਵਾਰੰਟ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਪੁਲਿਸ ਦੇ ਮੋਹਾਲੀ ਸਥਿਤ ਖੁਫੀਆ ਦਫ਼ਤਰ ’ਤੇ ਹੋਏ ਅੱਤਵਾਦੀ ਹਮਲੇ ਦੇ ਮਾਮਲੇ ’ਚ ਮੋਹਾਲੀ ਅਦਾਲਤ ਨੇ 6 ਆਰੋਪੀਆਂ ਦਿਵਯਾਂਸ਼ੂ, ਗੁਰਪਿੰਦਰ ਸਿੰਘ ਉਰਫ ਪਿੰਦਾ, ਨਿਸ਼ਾਨ ਸਿੰਘ, ਚੜ੍ਹਤ ਸਿੰਘ, ਵਿਕਾਸ ਕੁਮਾਰ ਅਤੇ ਬਲਜਿੰਦਰ ਸਿੰਘ ਰੈਂਬੋ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ। ਪੁਲਿਸ ਵੱਲੋਂ ਆਰੋਪੀਆਂ ਨੂੰ ਅਦਾਲਤ ’ਚ ਪੇਸ਼ ਨਹੀਂ ਕੀਤਾ।

Advertisements

ਇਸ ਦੇ ਨਾਲ ਹੀ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਵੀ ਨੋਟ ਜਾਰੀ ਹੋਇਆ ਹੈ ਅਤੇ ਉਨ੍ਹਾਂ ਨੂੰ 15 ਨਵੰਬਰ ਨੂੰ ਤਲਬ ਕੀਤਾ ਗਿਆ ਹੈ। ਜਦਕਿ ਜਗਦੀਪ ਉਰਫ ਜੱਗੀ, ਕੰਵਰਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਗਈ ਹੈ। 2022 ’ਚ ਹੋਏ ਇਸ ਅੱਤਵਾਦੀ ਹਮਲੇ ’ਚ ਪਾਕਿਸਤਾਨ ’ਚ ਛੁਪੇ ਹਰਵਿੰਦਰ ਸਿੰਘ ਰਿੰਦਾ, ਲਖਵੀਰ ਸਿੰਘ ਅਤੇ ਦੀਪਕ ਦੀ ਅਹਿਮ ਭੂਮਿਕਾ ਜਾਂਚ ਦੌਰਾਨ ਸਾਹਮਣੇ ਆਈ ਸੀ। ਇਹ ਤਿੰਨੋਂ ਪੁਲਿਸ ਦੀ ਪਕਣ ਤੋਂ ਬਾਹਰ ਹਨ ਅਤੇ ਪੁਲਿਸ ਇਨ੍ਹਾਂ ਨੂੰ ਭਗੌੜਾ ਐਲਾਨ ਦੀ ਤਿਆਰੀ ਵਿਚ ਹੈ। ਇਸ ਦੇ ਲਈ ਮੋਹਾਲੀ ਅਦਾਲਤ ’ਚ ਅਰਜ਼ੀ ਦਿੱਤੀ ਗਈ ਹੈ। 

ਦੋ ਸਾਲ ਪਹਿਲਾਂ ਇਸ ਮਾਮਲੇ ’ਚ ਲਖਬੀਰ ਸਿੰਘ ਲੰਡਾ ਦੀ ਤਰਨਤਾਰਨ ਦੇ ਪਿੰਡਾਂ ਕੀੜੀਆਂ ’ਚ ਚਾਰ ਕਨਾਲ ਜ਼ਮੀਨ ਕੁਰਕ ਕੀਤੀ ਗਈ ਸੀ। ਇਸ ਆਰੋਪੀ ਨੂੰ ਵੀ ਪੁਲਿਸ ਅੱਤਵਾਦੀ ਐਲਾਨ ਚੁੱਕੀ ਹੈ। ਐਨਆਈਏ ਅਨੁਸਾਰ ਇਸ ਸਮੇਂ ਲੰਡਾ ਕੈਨੇਡਾ ’ਚ ਰਹਿ ਰਿਹਾ ਹੈ। ਪੁਲਿਸ ਵੱਲੋਂ ਉਸ ’ਤੇ 15 ਲੱਖ ਦਾ ਇਨਾਮ ਰੱਖਿਆ ਗਿਆ ਹੈ।

ਇਸ ਮਾਮਲੇ ’ਚ ਪੰਜਾਬ ਪੁਲਿਸ ਵੱਲੋਂ 13 ਵਿਅਕਤੀ ਦੇ ਖਿਲਾਫ ਚਲਾਨ ਪੇਸ਼ ਕੀਤੇ ਗਏ ਹਨ। ਜਦੋਂ ਮਾਮਲੇ ਦੀ ਜਾਂਚ ਸ਼ੁਰੂ ਹੋਈ ਸੀ ਤਾਂ ਕਈ ਹੋਰ ਨਾਂ ਵੀ ਸਾਹਮਣੇ ਆਏ ਸਨ। ਜਿਨ੍ਹਾਂ ਖਿਲਾਫ਼ ਪੰਜਾਬ ਪੁਲਿਸ ਕਾਰਵਾਈ ਦੀ ਤਿਆਰੀ ’ਚ ਹੈ। ਇਸ ਮਾਮਲੇ ਵਿੱਚ ਕੁੱਝ ਨਾਬਾਲਿਗ ਵੀ ਪੁਲਿਸ ਨੇ ਹਿਰਾਸਤ ਵਿੱਚ ਲਏ ਸਨ। ਜਿਨ੍ਹਾਂ ਦੀ ਉਮਰ ਜਾਂਚ ਦੇਲਈ ਗੇਟ ਟੈਸਟ ਕਰਵਾਏ ਗਏ। 17 ਫਰਵਰੀ 2023 ਨੂੰ ਪੁਲਿਸ ਨੇ ਮਾਮਲੇ ਦੇ ਮੁੱਖ ਆਰੋਪੀ ਗੁਰਪਿੰਦਰ ਉਰਫ ਪਿੰਡੂ ਨੂੰ ਗ੍ਰਿਫਤਾਰ ਕਰ ਲਿਆ। ਉਸ ਨੂੰ ਲੰਡਾ ਦਾ ਕਰੀਬੀ ਦੱਸਿਆ ਜਾ ਰਿਹਾ ਹੈ ਅਤੇ ਹਮਲੇ ਦੌਰਾਨ ਆਰੋਪੀ ਨਿਸ਼ਾਨ ਸਿੰਘ ਅਤੇ ਚਰਤ ਸਿੰਘ ਦੇ ਲਗਾਤਾਰ ਸੰਪਰਕ ਵਿਚ ਸੀ।

LEAVE A REPLY

Please enter your comment!
Please enter your name here