
ਚੰਡੀਗੜ੍ਹ (ਦ ਸਟੈਲਰ ਨਿਊਜ਼)। ਨਵੇਂ ਬਣੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਵਿੱਚੋਂ ਤੇਜਿੰਦਰਪਾਲ ਸਿੰਘ ਸੰਧੂ ਨੇ ਅਸਤੀਫਾ ਦੇ ਦਿੱਤਾ ਹੈ। ਤੇਜਿੰਦਰਪਾਲ ਸਿੰਘ ਸੰਧੂ ਟਕਸਾਲੀ ਜਸਵਿੰਦਰ ਸੰਧੂ ਦੇ ਸਪੁੱਤਰ ਹਨ। ਅਸਤੀਫੇ ਮਗਰੋਂ ਤੇਜਿੰਦਰਪਾਲ ਸਿੰਘ ਸੰਧੂ ਨੇ ਵੱਡਾ ਬਿਆਨ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਜਿਸ ਸੋਚ ਨਾਲ ਨਵਾਂ ਅਕਾਲੀ ਦਲ ਬਣਾਇਆ ਸੀ। ਉਸ ’ਚ ਕਈਆਂ ਕਮੀਆਂ ਨਜ਼ਰ ਆ ਰਹੀਆਂ ਹਨ। ਕਿਸੇ ਦੇ ਵੀ ਸਲਾਹ-ਮਸ਼ਵਰੇ ਤੋਂ ਬਿਨਾਂ ਹੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਵੱਲੋਂ ਕਿਸੇ ਵੀ ਆਗੂ ਤੋਂ ਪੁੱਛਿਆਂ ਵੀ ਨਹੀਂ ਜਾ ਰਿਹਾ ਹੈ। ਪ੍ਰਧਾਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਸ ਵੱਲੋਂ ਠੀਕ ਕੀਤਾ ਜਾਵੇ।











