Sunday, November 8, 2026
Home Chandigarh ਰਾਜਵੀਰ ਜਵੰਦਾ ਦੇ ਸੰਸਕਾਰ ਦੌਰਾਨ 150 ਫੋਨ ਹੋਏ ਚੋਰੀ

ਰਾਜਵੀਰ ਜਵੰਦਾ ਦੇ ਸੰਸਕਾਰ ਦੌਰਾਨ 150 ਫੋਨ ਹੋਏ ਚੋਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਗਾਇਕ ਰਾਜਵੀਰ ਜਵੰਦਾ ਦਾ ਨਜ਼ਦੀਕੀ ਪਿੰਡ ਪੋਨਾ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਥਾਂ ਗਾਇਕ ਦਾ ਅੰਤਿਮ ਸੰਸਕਾਰ ਹੋਇਆ ਉਹ ਸਕੂਲ ਦੇ ਬਿਲਕੁਲ ਨਾਲ ਲੱਗਦੀ ਉਹੀ ਥਾਂ ਹੈ ਜਿੱਥੇ ਬਣੀ ਸਟੇਜ ’ਤੇ ਉਸ ਨੇ ਪਹਿਲੀ ਵਾਰ ਗਾਇਆ ਸੀ। ਇਸ ਮੌਕੇ ਕਈ ਨਾਮੀਂ ਗਾਇਕ ਤੇ ਕਲਾਕਾਰ ਪਹੁੰਚੇ। ਇਸ ਤੋਂ ਇਲਾਵਾ ਸਿਆਸੀ ਤੇ ਸਮਾਜਿਕ ਆਗੂ ਵੀ ਵੱਡੀ ਗਿਣਤੀ ਵਿੱਚ ਰਾਜਵੀਰ ਜਵੰਦਾ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਮਰਹੂਮ ਗਾਇਕ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਰਾਜਵੀਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਆਏ ਕਈ ਪੰਜਾਬੀ ਗਾਇਕਾਂ ਦੇ ਨਾਲ-ਨਾਲ ਲੋਕਾਂ ਦੇ 150 ਤੋਂ ਵੱਧ ਫੋਨ ਚੋਰੀ ਹੋ ਗਏ।

Advertisements

ਫੋਨ ਚੋਰੀ ਹੋ ਜਾਣ ਦੀ ਇਸ ਘਟਨਾ ਦੀ ਜਾਣਕਾਰੀ ਪੰਜਾਬੀ ਗਾਇਕ ਗਗਨ ਕੋਕਰੀ ਵੱਲੋਂ ਦਿੱਤੀ ਗਈ ਹੈ। ਪੰਜਾਬੀ ਗਾਇਕ ਗਗਨ ਕੋਕਰੀ ਨੇ ਇਸ ਸਬੰਧੀ ਇਕ ਲਾਈਵ ਵੀਡੀਓ ਸ਼ੇਅਰ ਕੀਤੀ, ਜਿਸ ਵਿਚ ਉਹ ਬੋਲ ਰਹੇ ਹਨ ਅਸੀਂ ਸਾਰੇ ਵੀਰ, ਪੰਜਾਬੀ ਸੰਗੀਤ ਜਗਤ ਨਾਲ ਜੁੜੇ ਲੋਕ, ਗਾਇਕ ਆਦਿ ਮਰਹੂਮ ਰਾਜਵੀਰ ਜਵੰਦਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਗਏ। ਇਸ ਦੁੱਖਦ ਸਮੇਂ ਵਿਚ ਲੋਕਾਂ ਦੀ ਬਹੁਤ ਸਾਰੀ ਭੀੜ ਸੀ। ਇਸ ਦੌਰਾਨ 150 ਤੋਂ ਵੱਧ ਲੋਕਾਂ ਦੇ ਫੋਨ ਚੋਰੀ ਹੋ ਗਏ, ਜੋ ਬਹੁਤ ਮਾੜੀ ਗੱਲ ਹੈ। ਰੱਬ ਨੇ ਇਨ੍ਹਾਂ ਲੋਕਾਂ ਨੂੰ ਬਹੁਤ ਵੱਡੀ ਸਜ਼ਾ ਦੇਣੀ ਹੈ। ਸੰਸਕਾਰ ਵਿਚ ਸ਼ਾਮਲ ਲੁਟੇਰੇ ਮੇਰਾ, ਜਸਵੀਰ ਜੱਸੀ, ਪਿੰਕੀ ਧਾਲੀਵਾਲ ਦੇ 2 ਫੋਨ ਵੀ ਚੋਰੀ ਹੋ ਗਏ।

LEAVE A REPLY

Please enter your comment!
Please enter your name here