
ਨਵਾਂਸ਼ਹਿਰ (ਦ ਸਟੈਲਰ ਨਿਊਜ਼)। ਨਵਾਂਸ਼ਹਿਰ ਦਾ ਨੌਜਵਾਨ ਜੋ ਕਿ ਗ੍ਰੀਸ ਤੋਂ ਦਿਵਾਲੀ ਮਨਾਉਣ ਆਇਆ ਸੀ, ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ (40) ਪੁੱਤਰ ਅਜੀਤ ਸਿੰਘ ਵਾਸੀ ਚੱਕਦਾਨਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਨਵਾਂਸ਼ਹਿਰ ਦੇ ਬੰਗਾ ਰੋਡ ‘ਤੇ ਸਬਜ਼ੀ ਮੰਡੀ ਨੇੜੇ ਡਿਵਾਈਡਰ ਪਾਰ ਕਰਦੇ ਸਮੇਂ ਆਪਣਾ ਸੰਤੁਲਨ ਖੋਹ ਬੈਠਾ ਅਤੇ ਸੜਕ ‘ਤੇ ਡਿੱਗ ਪਿਆ ਅਤੇ ਲੁਧਿਆਣਾ ਤੋਂ ਨਵਾਂਸ਼ਹਿਰ ਵੱਲ ਆ ਰਹੀ ਨਿੱਜੀ ਕੰਪਨੀ ਦੀ ਬੱਸ ਹੇਠਾਂ ਉਸ ਦੇ ਸਿਰ ਦੇ ਕੁਚਲੇ ਜਾਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਗ੍ਰੀਸ ‘ਚ ਰਹਿੰਦਾ ਸੀ ਅਤੇ 15 ਸਤੰਬਰ ਨੂੰ ਦੀਵਾਲੀ ਮਨਾਉਣ ਲਈ ਭਾਰਤ ਆਇਆ ਸੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।












