Saturday, October 31, 2026
Home National ਕੈਮੀਕਲ ਫੈਕਟਰੀ ‘ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਕੈਮੀਕਲ ਫੈਕਟਰੀ ‘ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਇੰਦੌਰ (ਦ ਸਟੈਲਰ ਨਿਊਜ਼)। ਇੰਦੌਰ ਦੇ ਸਨਅਤੀ ਇਲਾਕੇ ਵਿੱਚ ਚਾਰ ਮੰਜ਼ਿਲਾ ਕੈਮੀਕਲ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਅਤੇ ਇਸ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਜਾਣਕਾਰੀ ਮੁਤਾਬਕ ਇੰਦੌਰ ਨਗਰ ਨਿਗਮ ਦੇ ਫਾਇਰ ਆਫੀਸਰ ਵਿਨੋਦ ਮਿਸ਼ਰਾ ਨੇ ਦੱਸਿਆ ਕਿ ਅੱਗ ਇੰਨੀ ਤੇਜ਼ ਸੀ ਕਿ ਨੇੜਲੇ ਕਸਬਿਆਂ ਦੇਪਾਲਪੁਰ, ਬੇਤਮਾ, ਮਾਓ, ਪੀਤਮਪੁਰ ਤੇ ਸਾਂਵੇਰ ਤੋਂ ਫਾਇਬ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਉਣੀਆਂ ਗਈਆਂ।

Advertisements

ਉਨ੍ਹਾਂ ਨੇ ਦੱਸਿਆ ਕਿ 100 ਤੋਂ ਵੱਧ ਪਾਣੀ ਦੇ ਟੈਂਕਰਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਹੁਣ ਕੈਮੀਕਲ ਫੈਕਟਰੀ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂਕਿ ਨੁਕਸਾਨ ਦਾ ਅੰਦਾਜਾ ਲਗਾਇਆ ਜਾਵੇ।

LEAVE A REPLY

Please enter your comment!
Please enter your name here