
ਹਰਿਆਣਾ (ਦ ਸਟੈਲਰ ਨਿਊਜ਼)। ਏਡੀਜੀਪੀ ਵਾਈ. ਪੂਰਨ ਕੁਮਾਰ ਦੀ ਮੌਤ ਦੇ ਮਾਮਲੇ ਵਿੱਚ ਘਿਰੇ ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ‘ਤੇ ਭੇਜੇ ਜਾਣ ਤੋਂ ਬਾਅਦ ਸਰਕਾਰ ਨੇ ਇਹ ਹੁਕਮ ਜਾਰੀ ਕੀਤੇ ਹਨ। ਓਪੀ ਸਿੰਘ ਇਸ ਸਮੇਂ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮਡੀ ਵਜੋਂ ਤਾਇਨਾਤ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਓਪੀ ਸਿੰਘ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਦਸੰਬਰ 2025 ਵਿੱਚ ਸੇਵਾਮੁਕਤ ਹੋ ਰਹੇ ਹਨ। ਓਪੀ ਸਿੰਘ ਮੂਲ ਰੂਪ ਵਿੱਚ ਬਿਹਾਰ ਦੇ ਜਮੂਈ ਜ਼ਿਲ੍ਹੇ ਦੇ ਵਾਸੀ ਹਨ।

ਜਾਣਕਾਰੀ ਅਨੁਸਾਰ ਓਮ ਪ੍ਰਕਾਸ਼ ਸਿੰਘ ਪਹਿਲਾਂ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ, ਪੰਚਕੂਲਾ ਦੇ ਪ੍ਰਬੰਧ ਨਿਰਦੇਸ਼ਕ, ਐਫਐਸਐਲ ਮਧੂਬਨ ਦੇ ਡਾਇਰੈਕਟਰ ਅਤੇ ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਡਾਇਰੈਕਟਰ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਹਨ। ਜਾਣਕਾਰੀ ਮੁਤਾਬਕ ਰਾਜਪਾਲ ਦੇ ਦੱਸਿਆ ਕਿ ਇਹ ਫੈਸਲਾ ਸਾਬਕਾ ਡੀਜੀਪੀ ਸ਼ਤਰੂਜੀਤ ਸਿੰਘ ਕਪੂਰ ਦੀ ਛੁੱਟੀ ਦੇ ਦੌਰਾਨ ਵਿਭਾਗੀ ਕੰਮ ਵਿੱਚ ਕਿਸੇ ਵੀ ਵਿਘਨ ਤੋਂ ਬਚਣ ਲਈ ਲਿਆ ਗਿਆ ਸੀ।











