Saturday, October 24, 2026
Home Punjab ਯੂਥ ਫੈਸਟੀਵਲ ਦੌਰਾਨ ਦੋ ਧਿਰਾਂ ਵਿਚਕਾਰ ਚੱਲੀਆਂ ਗੋਲੀਆਂ

ਯੂਥ ਫੈਸਟੀਵਲ ਦੌਰਾਨ ਦੋ ਧਿਰਾਂ ਵਿਚਕਾਰ ਚੱਲੀਆਂ ਗੋਲੀਆਂ

ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਦੇ ਰਾਜਿੰਦਰਾ ਕਾਲਜ ਵਿਖੇ  ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਕਾਲਜ ਦੇ  ਯੂਥ ਫੈਸਟੀਵਲ ਦੌਰਾਨ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਹਫੜਾ ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੌਰਾਨ ਦੋ ਫਾਇਰ ਹੋਏ ਸਨ। ਪੁਲਿਸ  ਨੇ ਮੌਕੇ ਤੇ ਪਹੁੰਚ ਕੇ ਕੁੱਝ ਨੌਜਵਾਨਾਂ ਨੂੰ ਕਾਬੂ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਕਿ ਆਖਿਰ ਹਥਿਆਰ ਕਾਲਜ ਅੰਦਰ ਕਿਵੇਂ ਲਿਆਂਦੇ ਅਤੇ ਗੋਲੀਬਾਰੀ ਕਰਨ ਦਾ ਕੀ ਮਕਸਦ ਸੀ ।ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

Advertisements

ਜਾਣਕਾਰੀ ਮੁਤਾਬਕ ਇਸ ਮਾਮਲੇ ’ਤੇ ਪੀ.ਐੱਸ.ਯੂ. ਦੀ ਆਗੂ ਪਾਇਲ ਨੇ ਕਾਲਜ ਪ੍ਰਬੰਧਕੀ ਅਤੇ ਪ੍ਰਿੰਸੀਪਲ ਜੋਤਿਸਨਾ ਨੇ ਸੁਰੱਖਿਆ ਨੂੰ ਲੈ ਕੇ ਸਵਾਲ ਚੁਕੇ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਸ ਖੇਤਰੀ ਮੇਲੇ ਲਈ ਪੂਰੇ ਪੰਜਾਬ ਦੇ ਕਾਲਜਾਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਸੀ। ਪਰ ਪੰਜਾਬ ਨੂੰ ਖੁੱਲਾ ਸੱਦਾ ਦੇਣਾ ਗਲਤ ਫੈਸਲਾ ਸੀ। ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਕਾਂ ਨੂੰ ਪਹਿਲਾਂ ਤੋਂ ਪੂਰੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣੇ ਚਾਹੀਦੇ ਸਨ। ਫਿਲਹਾਲ, ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here