
ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ‘ਚ ਆਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਹਾਦਸਾ ਵਾਪਰਿਆ ਹੈ। ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਵੱਲ ਜਾਂਦਿਆਂ ਕਲਾਨੌਰ ਨੇੜੇ ਡੀਸੀ ਦਫ਼ਤਰ ਦੀ ਪਾਇਲਟ ਨਾਲ ਸਾਹਮਣਿਓਂ ਗਲਤ ਸਾਈਡ ਤੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ । ਹਾਦਸੇ ਵਿੱਚ ਚਾਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ ਅਤੇ ਕਾਰ ਚਾਲਕ ਵੀ ਜ਼ਖ਼ਮੀ ਹੋ ਗਿਆ ਹੈ।
Advertisements













