Monday, October 19, 2026
Home Punjab ਨਹਿਰ ਦੇ ਕੰਢੇ ਮਿਲੀ ਨੌਜਵਾਨ ਦੀ ਲਾਸ਼, ਜਾਂਚ ਜਾਰੀ

ਨਹਿਰ ਦੇ ਕੰਢੇ ਮਿਲੀ ਨੌਜਵਾਨ ਦੀ ਲਾਸ਼, ਜਾਂਚ ਜਾਰੀ

 ਭਦੌੜ (ਦ ਸਟੈਲਰ ਨਿਊਜ਼)। ਭਦੌੜ ਵਿੱਚ ਨਹਿਰ ਦੇ ਕੰਢੇ ਇੱਕ ਵਿਅਕਤੀ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਫੋਰੈਂਸਿਕ ਟੀਮਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisements

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ 37 ਸਾਲਾ ਮੱਗਰ ਸਿੰਘ ਪੁੱਤਰ ਗੁਰਮੇਲ ਸਿੰਘ ਪੁੱਤਰ ਵਜੋਂ ਹੋਈ ਹੈ। ਜੋ ਕਿ ਸ਼ੈਨਾ ਪਿੰਡ ਦਾ ਵਾਸੀ ਸੀ। ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ  ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਮੌਤ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ ਹੈ।

LEAVE A REPLY

Please enter your comment!
Please enter your name here