
ਰੋਪੜ (ਦ ਸਟੈਲਰ ਨਿਊਜ਼)। ਰੋਪੜ ਤੋਂ ਇੱਕ ਰਿਸ਼ਵਤਖੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਸਰਕਾਰੀ ਅਫ਼ਸਰ ਨੂੰ ਸੀਬੀਆਈ ਨੇ ਰਿਸ਼ਵਤ ਲੈਂਦੇ ਫੜਿਆ ਹੈ। ਜਾਣਕਾਰੀ ਮੁਤਾਬਕ ਸੀਬੀਆਈ ਨੇ ਰੋਪੜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ ।ਦੱਸਿਆ ਜਾ ਰਿਹਾ ਹੈ ਕਿ ਡੀਆਈਜੀ 5 ਲੱਖ ਦੀ ਮਹੀਨਾਵਾਰ ਰਿਸ਼ਵਤ ਲੈ ਰਿਹਾ ਸੀ। ਸੀਬੀਆਈ ਨੂੰ ਇੱਕ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਇੱਕ ਜਾਲ ਵਿਛਾਇਆ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












