
ਮਾਨਸਾ (ਦ ਸਟੈਲਰ ਨਿਊਜ਼)। ਮਾਨਸਾ ਤੋਂ ਇੱਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕੁਝ ਨੌਜਵਾਨਾਂ ਨੇ ਇੱਕ ਮਹਿਲਾ ਤੇ ਸ਼ਰੇਆਮ ਕੁਹਾੜੀ ਨਾਲ ਹਮਲਾ ਕਰ ਦਿੱਤਾ । ਜਿਸ ਕਾਰਨ ਮਹਿਲਾ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਮਜੀਤ ਕੌਰ ਵਜੋਂ ਹੋਈ ਹੈ। ਇਸ ਹਮਲੇ ਵਿੱਚ ਮਹਿਲਾ ਦੇ ਭਰਾ ਸਮੇਤ ਇੱਕ ਹੋਰ ਮਹਿਲਾ ਜ਼ਖਮੀ ਹੋਈ ਹੈ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਿਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲੇ ਦੌਰਾਨ ਇੱਕ ਬੱਚਾ ਵੀ ਮੌਜੂਦ ਸੀ।

ਜਾਣਕਾਰੀ ਮੁਤਾਬਕ ਚਸ਼ਮਦੀਦ ਨੌਜਵਾਨ ਨੇ ਦੱਸਿਆ ਕਿ ਦੋ ਮਹਿਲਾਵਾਂ ਅਤੇ ਇੱਕ ਮਰਦ ਬੁਧਲਾ਼ਡਾ ਤੋਂ ਆਪਣੇ ਪਿੰਡ ਖੋਖਰ ਜਾ ਰਹੀਆਂ ਸਨ। ਕਿ ਅਚਾਨਕ ਕੁਝ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਕੋਹਲਅੜੀ ਨੇੜੇ ਤੀਖੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਤੋਂ ਬਾਅਦ ਹਮਲਾਵਰ ਮੌਕੇ ਹੋ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਆਰੋਪੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।












