
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਤੋਂ ਦਿੱਲੀ ਜਾ ਰਹੀ ਗਰੀਬ ਰਥ ਟ੍ਰੇਨ ‘ਚ ਸ਼ਨੀਵਾਰ ਸਵੇਰੇ ਸਰਹੰਦ ਤੋਂ ਅੱਗੇ ਸਾਧੂਗੜ੍ਹ ਨਜ਼ਦੀਕ ਅੱਗ ਲੱਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੰਬਰ 19 ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਹਾਦਸੇ ਵਿੱਚ ਅੱਗ ਲੱਗਣ ਕਾਰਨ ਇੱਕ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ਹੈ ਅਤੇ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜ਼ਖਮੀ ਮਹਿਲਾ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਲੋਕੋ ਪਾਇਲਟ ਨੇ ਤੁਰੰਤ ਐਮਰਜੈਂਸੀ ਬ੍ਰੇਕ ਲਗਾ ਕੇ ਟ੍ਰੇਨ ਨੂੰ ਰੋਕ ਦਿੱਤਾ। ਯਾਤਰੀ ਤੁਰੰਤ ਆਪਣੇ ਸਮਾਨ ਸਮੇਤ ਟ੍ਰੇਨ ਤੋਂ ਉਤਰ ਗਏ। ਹਫੜਾ-ਦਫੜੀ ਵਿੱਚ ਉਤਰਦੇ ਹੋਏ ਕਈ ਯਾਤਰੀ ਜ਼ਖਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਮਿਲਦੇ ਰੇਲਵੇ ਟੀਮਾਂ ਅਤੇ ਸਥਾਨਕ ਪੁਲਿਸ ਸਟੇਸ਼ਨ ਦੇ ਕਰਮਚਾਰੀ ਤੁਰੰਤ ਮੌਕੇ ‘ਤੇ ਪਹੁੰਚੇ। ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਇੱਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ। ਜਾਣਕਾਰੀ ਮੁਤਾਬਕ ਸਰਹਿੰਦ ਜੀਆਰਪੀਦੇ ਐਸਐਚਓ ਰਤਨ ਲਾਲ ਨੇ ਦੱਸਿਆ ਕੀ ਜਿਵੇਂ ਹੀ ਗੱਡੀ ਦੀ ਬੋਗੀ ਵਿਚੋਂ ਧੁਆ ਨਿਕਲਦਾ ਵੇਖਿਆ ਤਾਂ ਗੱਡੀ ਨੂੰ ਰੋਕ ਦਿੱਤਾ ਗਿਆ ਅਤੇ ਇਸ ਦੌਰਾਨ ਕੋਈ ਜਾਣੀ ਨੁਕਸਾਨ ਨਹੀਂ ਹੋਇਆ ।

ਰੇਲਵੇ ਅਧਿਕਾਰੀਆਂ ਨੇ ਤੁਰੰਤ ਯਾਤਰੀਆਂ ਨੂੰ ਦੂਜੇ ਡੱਬਿਆਂ ਵਿੱਚ ਭੇਜ ਦਿੱਤਾ ਅਤੇ ਅੱਗ ਬੁਝਾ ਦਿੱਤੀ ਗਈ।। ਉਨ੍ਹਾਂ ਨੇ ਦੱਸਿਆ ਕਿ ਸਥਿਤੀ ਹੁਣ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ।












