
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਟਾਂਡਾ ਸ਼ਹਿਰ ਦੇ ਇਕ ਨੌਜਵਾਨ ਦੀ ਪੁਰਤਗਾਲ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਪਿੰਡ ਗਿੱਲਾਂ ਵਜੋਂ ਹੋਈ ਹੈ। ਮ੍ਰਿਤਕ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਪੁਰਤਗਾਲ ਗਿਆ ਸੀ।

ਉੱਥੇ ਉਹ ਖੇਤੀਬਾੜੀ ਦਾ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਮੋਟਰਸਾਈਕਲ ’ਤੇ ਕੰਮ ’ਤੇ ਜਾਂਦੇ ਸਮੇਂ ਵਾਪਰੇ ਇਕ ਹਾਦਸੇ ’ਚ ਉਸ ਦੀ ਮੌਤ ਹੋ ਗਈ। ਜਸਵਿੰਦਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਉਸ ਦੇ ਪੰਜਾਬ ਆਉਣ ‘ਤੇ ਵੱਡੀ ਭੈਣ ਦਾ ਵਿਆਹ ਕਰਨਾ ਸੀ। ਜਸਵਿੰਦਰ ਸਿੰਘ ਦੇ ਪਿਤਾ ਸਰਵਨ ਸਿੰਘ ਨੇ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ।












