
ਹਰਿਆਣਾ (ਦ ਸਟੈਲਰ ਨਿਊਜ਼)। ਰਾਸ਼ਟਰੀ ਰਾਜਮਾਰਗ 11 ‘ਤੇ ਕੁੰਡ ਬੈਰੀਅਰ ਨੇੜੇ ਸ਼ਨੀਵਾਰ ਦੇਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਦੁਖਦਾਈ ਮੌਤ ਹੋ ਗਈ। ਹਾਦਸੇ ਦਾ ਅਸਰ ਇੰਨਾ ਭਿਆਨਕ ਸੀ ਕਿ ਥਾਰ ਵਾਹਨ ਪੂਰੀ ਤਰ੍ਹਾਂ ਤਬਾਹ ਹੋ ਗਿਆ ਅਤੇ ਮਲਬਾ ਸੜਕ ‘ਤੇ ਖਿੰਡ ਗਿਆ।

ਜਾਣਕੀਰੀ ਅਨੁਸਾਰ, ਰਾਜਸਥਾਨ ਦੇ ਝੁੰਝੁਨੂ ਜ਼ਿਲ੍ਹੇ ਦੇ ਸਾਈਂ ਕਲਾਂ ਪਿੰਡ ਦਾ ਰਹਿਣ ਵਾਲਾ 26 ਸਾਲਾ ਸਰਜੀਤ ਅਤੇ ਚੁਰੂ ਜ਼ਿਲ੍ਹੇ ਦੇ ਸ਼ਿਮਲਾ ਪਿੰਡ ਦਾ ਰਹਿਣ ਵਾਲਾ 19 ਸਾਲਾ ਚੇਤਨ, ਇੱਕ ਥਾਰ ਵਿੱਚ ਰਾਜਸਥਾਨ ਤੋਂ ਦਿੱਲੀ ਜਾ ਰਹੇ ਸਨ। ਜਿਵੇਂ ਹੀ ਉਹ ਰੇਵਾੜੀ-ਜੈਸਲਮੇਰ ਰਾਸ਼ਟਰੀ ਰਾਜਮਾਰਗ ਨੰਬਰ 11 ‘ਤੇ ਕਠੂਵਾਸ ਟੋਲ ਪਲਾਜ਼ਾ ਪਾਰ ਕਰ ਰਹੇ ਸਨ ਅਤੇ ਕੁੰਡ ਬੈਰੀਅਰ ਦੇ ਨੇੜੇ ਪਹੁੰਚੇ, ਉਨ੍ਹਾਂ ਦੀ ਥਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਿਵਾਈਡਰ ਤੋੜ ਕੇ ਸੜਕ ਦੇ ਦੂਜੇ ਪਾਸੇ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਟਕਰਾ ਗਈ।
ਟੱਕਟ ਇੰਨੀ ਜ਼ਬਰਦਸਤ ਸੀ ਕਿ ਥਾਰ ਪੂਰੀ ਤਰ੍ਹਾਂ ਤਬਾਹ ਹੋ ਗਿਆ। ਸਥਾਨਕ ਲੋਕ ਤੁਰੰਤ ਮੌਕੇ ‘ਤੇ ਪਹੁੰਚੇ, ਦੋਵਾਂ ਨੌਜਵਾਨਾਂ ਨੂੰ ਬਾਹਰ ਕੱਢਿਆ ਅਤੇ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਸੂਚਨਾ ਮਿਲਣ ‘ਤੇ, ਖੋਲ ਥਾਣਾ ਖੇਤਰ ਦੀ ਕੁੰਡ ਚੌਕੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦੇ ਅਨੁਸਾਰ, ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ। ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪਰਿਵਾਰ ਦੇ ਅਨੁਸਾਰ, ਚੇਤਨ ਅਤੇ ਸਰਜੀਤ, ਦੋਵੇਂ ਮਾਮਾ-ਭਾਣਜਾ ਸਨ, ਅਤੇ ਦੋਵੇਂ ਆਪਣੇ-ਆਪਣੇ ਪਰਿਵਾਰਾਂ ਦੇ ਇਕਲੌਤੇ ਪੁੱਤਰ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਅਤੇ ਟਰੱਕ ਡਰਾਈਵਰ ਦੀ ਭਾਲ ਕਰ ਰਹੀ ਹੈ।












