Monday, October 12, 2026
Home Punjab ਦਿਵਾਲੀ ਦੇ ਦਿਨ ਹੋਇਆ ਵੱਡਾ ਨੁਕਸਾਨ, ਬੋਰੀਆਂ ਦੀ ਫੈਕਟਰੀ ‘ਚ ਲੱਗੀ ਅੱਗ

ਦਿਵਾਲੀ ਦੇ ਦਿਨ ਹੋਇਆ ਵੱਡਾ ਨੁਕਸਾਨ, ਬੋਰੀਆਂ ਦੀ ਫੈਕਟਰੀ ‘ਚ ਲੱਗੀ ਅੱਗ

ਬਠਿੰਡਾ (ਦ ਸਟੈਲਰ ਨਿਊਜ਼)। ਦਿਵਾਲੀ ਦੇ ਦਿਨ ਬਠਿੰਡਾ ਦੀ ਫੈਕਟਰੀ ਵਿੱਚ ਵੱਡਾ ਨੁਕਸਾਨ ਹੋਇਆ ਹੈ। ਜਿਥੇ ਬੋਰੀਆਂ ਦੀ ਫੈਕਟਰੀ ਵਿੱਚ ਅੱਗ ਗਈ। ਸਥਾਨਕ ਲੋਕਾਂ ਵੱਲੋਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ  ਮੌਕੇ ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾ ਲਿਆ।

Advertisements

ਇਸ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਲਾਂਕਿ ਅਜੇ ਤੱਕ ਅੱਗ ਲੱਗਣ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ।

LEAVE A REPLY

Please enter your comment!
Please enter your name here