
ਤਰਨਤਾਰਨ (ਦ ਸਟੈਲਰ ਨਿਊਜ਼)। ਦੀਵਾਲੀ ਵਾਲੇ ਦਿਨ ਕਸਬਾ ਚੋਹਲਾ ਸਾਹਿਬ ਵਿਖੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਬਲਾਕ ਚੋਹਲਾ ਸਾਹਿਬ ਦੇ ਪ੍ਰਧਾਨ ਭੁਪਿੰਦਰ ਕੁਮਾਰ ਨਈਅਰ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਹ ਮਾਮਲਾ ਸਵੇਰੇ ਸਾਢੇ 10 ਵਜੇ ਦਾ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਿਕ 2 ਹਮਲਾਵਵਾਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਅਤੇ ਭੁਪਿੰਦਰ ਕੁਮਾਰ ਨਈਅਰ ਨੂੰ ਮਾਰ ਦੇਣ ਦੀ ਨੀਅਤ ਨਾਲ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਉਹ ਵਾਲ ਵਾਲ ਬਚ ਗਏ।
ਦੱਸ ਦਈਏ ਕਿ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਭੁਪਿੰਦਰ ਕੁਮਾਰ ਨਈਅਰ ਜੋ ਕਿ ਕ੍ਰਿਸ਼ਨਾ ਗਊਸ਼ਾਲਾ ਚੋਹਲਾ ਸਾਹਿਬ ਦੇ ਵੀ ਪ੍ਰਧਾਨ ਹਨ ਜੋ ਸਵੇਰੇ ਆਪਣੀ ਦੁਕਾਨ ‘ਤੇ ਬੈਠੇ ਸਨ ਕਿ ਮੋਟਰਸਾਈਕਲ ਸਵਾਰ ਦੋ ਬੇਪਛਾਣ ਹਮਲਾਵਰ ਜਿੰਨਾ ਵਿਚੋਂ ਇੱਕ ਨਿਹੰਗ ਸਿੰਘ ਦੇ ਬਾਣੇ ਵਿੱਚ ਸੀ। ਉਹ ਪਹਿਲਾਂ ਦੁਕਾਨ ਦੇ ਬਾਹਰ ਆਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਨਕਾਬਪੋਸ਼ ਮੁਲਜ਼ਮਾਂ ਵੱਲੋਂ ਦੁਕਾਨ ‘ਤੇ ਬੈਠੇ ਕਾਂਗਰਸੀ ਆਗੂ ਭੁਪਿੰਦਰ ਕੁਮਾਰ ਨਈਅਰ ‘ਤੇ ਪਿਸਤੌਲ ਨਾਲ ਗੋਲੀਆਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਫਾਇਰ ਮਿਸ ਹੋਣ ਤੋਂ ਬਾਅਦ ਉਹ ਮੋਟਰਸਾਈਕਲ ਸਵਾਰ ਦੂਸਰੇ ਸਾਥੀ ਨਾਲ ਮੌਕੇ ਤੋਂ ਫ਼ਰਾਰ ਹੋ ਗਏ।












