ਮੁੱਖ ਮੰਤਰੀ ਵੱਲੋਂ ਇਰਾਕ ਵਿਚ ਮਾਰੇ ਗਏ ਅਗਵਾਹ ਵਿਅਕਤੀਆਂ ਦੇ ਪਰਿਵਾਰਾਂ ਨੂੰ ਸਹਾਇਤਾ ਅਤੇ ਐਕਸ ਗ੍ਰੇਸ਼ੀਆ ਦੇਣ ਬਾਰੇ ਸੁਸ਼ਮਾ ਨੂੰ ਅਪੀਲ

ਚੰਡੀਗੜ (ਦਾ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਰਾਕ ਵਿਚ ਮਾਰੇ ਗਏ ਅਗਵਾਹ ਵਿਅਕਤੀਆਂ ਦੀਆਂ ਅੰਤਿਮ ਰਸਮਾਂ ਦੇ ਵਾਸਤੇ ਉਹਨਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਅਤੇ ਉਹਨਾਂ ਨੂੰ ਐਕਸ ਗ੍ਰੇਸ਼ੀਆ ਰਾਹਤ ਮੁਹੱਈਆ ਕਰਵਾਉਣ ਵਾਸਤੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਸ਼੍ਰੀਮਤੀ ਸੁਸ਼ਮਾ ਸਵਰਾਜ ਨੂੰ ਇਸ ਮੁੱਦੇ ਉੱਤੇ ਇਕ ਪੱਤਰ ਲਿਖ ਕੇ ਇਹ ਯਕੀਨੀ ਬਣਾਉਣ ਲਈ ਆਖਿਆ ਹੈ ਕਿ ਇਸ ਸਬੰਧ ਵਿਚ ਕੋਈ ਵੀ ਕਸਰ ਬਾਕੀ ਨਾ ਰਹੇ। ਉਹਨਾਂ ਨੇ ਮਾਰੇ ਗਏ ਵਿਅਕਤੀਆਂ ਦੇ ਸਰੀਰ ਦੇ ਹਿੱਸਿਆਂ ਨੂੰ ਵਾਪਸ ਭਾਰਤ ਲਿਆ ਕੇ ਅੰਤਿਮ ਰਸਮਾਂ ਕਰਨ ਲਈ ਵੀ ਕੇਂਦਰੀ ਮੰਤਰੀ ਨੂੰ ਯਕੀਨੀ ਬਣਾਉਣ ਵਾਸਤੇ ਆਖਿਆ ਹੈ।
ਸ਼੍ਰੀਮਤੀ ਸੁਸ਼ਮਾ ਸਵਰਾਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਮਾਰੇ ਗਏ ਵਿਅਕਤੀਆਂ ਨੂੰ ਪੂਰੇ ਸਤਿਕਾਰ ਨਾਲ ਤਬੂਤਾਂ ਵਿਚ ਲਿਆਉਣ ਦਾ ਪ੍ਰਬੰਧ ਕਰ ਰਹੀ ਹੈ। ਮੁੱਖ ਮਤਰੀ ਨੇ ਉਹਨਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਅੰਤਿਮ ਰਸਮਾਂ ਦੇ ਵਾਸਤੇ ਦੁਖੀ ਪਰਿਵਾਰਾਂ ਦੇ ਕੋਲ ਇਹਨਾਂ ਤਬੂਤਾਂ ਨੂੰ ਪਹੁੰਚਾਉਣ ਦਾ ਪ੍ਰਬੰਧ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਉਹ ਪੀੜਿਤ ਪਰਿਵਾਰਾਂ ਤੱਕ ਨਿਜੀ ਤੌਰ ਤੇ ਪਹੁੰਚ ਕੇ ਇਹ ਦੁਖਦਾਈ ਸਮਾਚਾਰ ਸਾਂਝਾ ਕਰਨ।
ਕੇਂਦਰੀ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਰੇ ਗਏ ਵਿਅਕਤੀਆਂ ਵਿਚੋਂ 24 ਪੰਜਾਬ ਨਾਲ ਸਬੰਧਤ ਹਨ ਅਤੇ ਸੂਬਾ ਸਰਕਾਰ ਇਹਨਾਂ ਨੂੰ ਪ੍ਰਤੀ ਮਹੀਨਾ 20 ਹਜ਼ਾਰ ਰੁਪਏ ਦੀ ਸਹਾਇਤਾ ਦੇ ਰਹੀ ਹੈ। ਉਹਨਾਂ ਕਿਹਾ ਕਿ ਜੇ ਕੇਂਦਰ ਵੀ ਇਹਨਾਂ ਵਿਸ਼ੇਸ਼ ਹਾਲਤਾਂ ਵਿਚ ਇਹਨਾਂ ਪਰਿਵਾਰਾਂ ਨੂੰ ਸਹਾਇਤਾ ਦਿੰਦਾ ਹੈ ਤਾਂ ਉਹ ਬਹੁਤ ਧੰਨਵਾਦੀ ਹੋਣਗੇ।
ਇਸ ਸਮਾਚਾਰ ਉੱਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਸਣੇ ਪੰਜਾਬ ਵਿਚ ਹਰੇਕ ਨੂੰ ਧੱਕਾ ਲੱਗਾ ਹੈ ਅਤੇ ਉਹ ਅਗਵਾਹ ਹੋਏ ਇਹਨਾਂ ਵਿਅਕਤੀਆਂ ਦੀ ਸੁੱਖ-ਸਾਂਦ ਬਾਰੇ ਅਰਦਾਸ ਕਰ ਰਹੇ ਸਨ ਜਿਹਨਾਂ ਨੂੰ ਆਈ.ਐਸ.ਆਈ.ਐਸ. ਨੇ 2014 ਵਿਚ ਅਗਵਾਹ ਕੀਤਾ ਸੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਅਗਵਾਹ ਹੋਏ 39 ਵਿਅਕਤੀਆਂ ਦੀ ਮੌਤ ਦੀ  ਕੇਂਦਰ ਸਰਕਾਰ ਨੂੰ ਬਚਕੇ ਆਏ ਇਕ ਵਿਅਕਤੀ ਦੇ ਪ੍ਰਗਟਾਵੇ ਤੋਂ ਬਾਅਦ ਪੁਸ਼ਟੀ ਕਰ ਦੇਣੀ ਚਾਹੀਦੀ ਸੀ। ਉਹਨਾਂ ਕਿਹਾ ਕਿ ਇਹਨਾਂ ਸਾਲਾਂ ਦੌਰਾਨ ਇਹ ਪਰਿਵਾਰ ਪੂਰੀ ਤਰ•ਾਂ ਡਾਵਾਂਡੋਲ ਦੀ ਸਥਿਤੀ ਵਿਚ ਰਹੇ ਜਿਸ ਗੱਲ ਨੇ ਕੁਦਰਤੀ ਤੌਰ ਤੇ  ਇਹਨਾਂ ਦੇ ਦੁੱਖਾਂ ਵਿਚ ਕਈ ਗੁਣਾ ਵਾਧਾ ਕੀਤਾ ਹੋਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਵਿਚ ਸੁਸ਼ਮਾਂ ਸਵਰਾਜ ਵੱਲੋਂ ਦਿੱਤੇ ਗਏ ਬਿਆਨ ਬਾਰੇ ਸਦਨ ਨੂੰ ਜਾਣਕਾਰੀ ਦਿੱਤੀ ਅਤੇ ਉਨ•ਾਂ ਨੇ ਇਨ•ਾਂ ਦੇ ਨਾਂ ਸ਼ਰਧਾਂਜਲੀ ਸੂਚੀ ਵਿਚ ਸ਼ਾਮਲ ਕਰਨ ਲਈ ਸਪੀਕਰ ਨੂੰ ਬੇਨਤੀ ਕੀਤੀ। ਸਦਨ ਨੇ ਇਨ•ਾਂ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

Advertisements

LEAVE A REPLY

Please enter your comment!
Please enter your name here