
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੇ ਖੁਫੀਆ ਜਾਣਕਾਰੀ ਦੇ ਅਧਾਰ ਤੇ ਅੰਮ੍ਰਿਤਸਰ ਤੋਂ ਦੋ ਕਾਰਕੁਨਾਂ ਮਹਿਕਦੀਪ ਸਿੰਘ ਉਰਫ ਮਹਿਕ ਅਤੇ ਆਦਿੱਤਿਆ ਉਰਫ ਅਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ ਵੀ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਕ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਦੇ ਆਈਐਸਆਈ ਆਪਰੇਟਰ ਜਿਸ ਨੇ ਹਥਿਆਰ ਭੇਜੇ ਸਨ ਅਤੇ ਹਰਪ੍ਰੀਤ ਸਿੰਘ ਉਰਫ ਵਿੱਕੀ ਦੇ ਸੰਪਰਕ ਵਿੱਚ ਸਨ ।ਜੋ ਕਿ ਇਸ ਸਮੇਂ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ ।

ਦੱਸਿਆ ਜਾ ਰਿਹਾ ਹੈ ਕਿ ਰਾਕੇਟ ਪ੍ਰੋਪੇਲਡ ਗ੍ਰੇਨੇਡ ਨੂੰ ਇੱਕ ਅਤਿਵਾਦੀ ਹਮਲੇ ਲਈ ਵਰਤਿਆ ਜਾਣਾ ਸੀ। ਇਸ ਸਬੰਧੀ ਪੁਲੀਸ ਨੇ ਥਾਣਾ ਘਰਿੰਡਾ ਅੰਮ੍ਰਿਤਸਰ ਵਿੱਚ ਆਰੋਪੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ।ਪੁਲਿਸ ਨੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।












