
ਦਿੱਲੀ (ਦ ਸਟੈਲਰ ਨਿਊਜ਼)। ਵੀਅਤਨਾਮ ਵਿੱਚ ਹੋਈ ਏਸ਼ੀਅਨ ਰੋਇੰਗ ਚੈਂਪੀਅਨਸ਼ਿਪ 2025 ਵਿੱਚ ਪਹਿਲੀ ਵਾਰ ਪੰਜਾਬ ਦੀਆਂ ਧੀਆਂ ਨੇ ਜਿੱਤ ਹਾਸਿਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਗੁਰੂਸਰ ਸੁਧਾਰ ਨੇੜਲੇ ਪਿੰਡ ਅੱਬੂਵਾਲ ਦੀ ਗੁਰਬਾਣੀ ਕੌਰ ਅਤੇ ਤਰਨਤਾਰਨ ਦੀ ਦਿਲਜੋਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਦਾ ਮਾਣ ਵਧਾਇਆ ਹੈ। ਇਹ ਪਹਿਲੀ ਵਾਰ ਹੈ ਕਿ ਕਿਸੇ ਭਾਰਤੀ ਮਹਿਲਾ ਜੋੜੇ ਨੇ ਇਸ ਪ੍ਰਤਿਸ਼ਠਿਤ ਮੁਕਾਬਲੇ ਵਿੱਚ ਤਗਮਾ ਜਿੱਤਿਆ ਹੈ। ਵੀਅਤਨਾਮ ਦੇ ਫੋਂਗ ਰੋਇੰਗ ਟ੍ਰੇਨਿੰਗ ਸੈਂਟਰ ਵਿੱਚ ਹੋਏ ਇਸ ਚੈਂਪੀਅਨਸ਼ਿਪ ਦਾ ਆਯੋਜਨ ਏਸ਼ੀਅਨ ਰੋਇੰਗ ਫੈਡਰੇਸ਼ਨ ਵੱਲੋਂ ਕੀਤਾ ਗਿਆ ਸੀ।

ਇਸ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ 18 ਦੇਸ਼ਾਂ ਅਤੇ ਪ੍ਰਦੇਸ਼ਾਂ ਤੋਂ 668 ਖਿਡਾਰੀਆਂ ਅਤੇ ਕੋਚਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਵੀਅਤਨਾਮ, ਈਰਾਨ, ਭਾਰਤ, ਜਾਪਾਨ, ਕੋਰੀਆ ਗਣਰਾਜ, ਥਾਈਲੈਂਡ ਅਤੇ ਸਿੰਗਾਪੁਰ ਦੇ ਖਿਡਾਰੀ ਵੀ ਸ਼ਾਮਲ ਸਨ।ਭਾਰਤ ਦੀਆਂ ਦੋਹਾਂ ਖਿਡਾਰਣਾਂ ਨੇ ਦੇ ਨਾ ਸਿਰਫ਼ ਪੰਜਾਬ ਦਾ ਸਿਰ ਗੌਰਵ ਨਾਲ ਉੱਚਾ ਕੀਤਾ ਹੈ। ਸਗੋਂ ਦੇਸ਼ ਦੇ ਸਾਰੀਆਂ ਕੁੜੀਆਂ ਲਈ ਮਿਸਾਲ ਬਣੀਆਂ ।












