
ਕੋਟਕਪੂਰਾ (ਦ ਸਟੈਲਰ ਨਿਊਜ਼)। ਕੋਟਕਪੂਰਾ ਵਿੱਚ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਿੱਥੇ ਪਟਾਖਿਆਂ ਦੀ ਸਟਾਲ ਲਗਾ ਕੇ ਬੈਠੇ ਦੁਕਾਨਦਾਰਾਂ ’ਤੇ ਕੁਝ ਨੌਜਵਾਨਾਂ ਵਲੋਂ ਗੋਲੀਆਂ ਚਲਾਈਆਂ ਗਈਆਂ । ਜਿਸ ਵਿੱਚ ਇਕ ਨੌਜਵਾਨ ਬੁਰੀ ਤਰ੍ਹਾਂ ਜਖਮੀਂ ਹੋਇਆ ਹੈ ਜਿਸ ਨੂੰ ਇਲਾਜ ਲਈ ਫਰੀਦਕੋਟ ਦੇ ਜੀਜੀਐਸ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਜਖਮੀਂ ਦੇ ਭਰਾ ਲਲਿਤ ਨੇ ਦੱਸਿਆ ਕਿ ਕੱਲ੍ਹ ਉਹਨਾਂ ਨੇ ਪਟਾਖਿਆਂ ਦੀ ਸਟਾਲ ਲਗਾਈ ਹੋਈ ਸੀ ਜਿੱਥੇ ਕੁਝ ਲੜਕੇ ਆਏ ਅਤੇ ਮਾਰਕੁੱਟ ਕਰਨ ਲੱਗੇ। ਹਮਲਾਵਰ ਉਨ੍ਹਾਂ ਦੇ ਗੱਲੇ ਵਿਚੋਂ ਕਰੀਬ 10 ਹਜਾਰ ਰੁਪਏ ਚੋਰੀ ਕਰ ਕੇ ਲੈ ਗਏ ਸਨ। ਜਿਸ ਸਬੰਧੀ ਉਨ੍ਹਾਂ ਨੇ ਥਾਣਾ ਸਿਟੀ ਕੋਟਕਪੂਰਾ ਵਿਖੇ ਸ਼ਿਕਾਇਤ ਵੀ ਦਿੱਤੀ ਸੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਉਨ੍ਹਾਂ ਦੱਸਿਆ ਕਿ ਉਹੀ ਹਮਲਾਵਰ ਫਿਰ ਆਏ ਅਤੇ ਸਿਧੇ ਉਹਨਾਂ ਤੇ ਫਾਇਰਿੰਗ ਕਰ ਦਿੱਤੀ। ਉਹਨਾਂ ਦੱਸਿਆ ਕਿ ਕਰੀਬ 3 ਫਾਇਰ ਕੀਤੇ ਗਏ ਜਿਸ ਨਾਲ ਉਸ ਦੇ ਚਚੇਰਾ ਭਰਾ ਦੇ ਪੇਟ ਵਿਚ ਗੋਲੀ ਵੱਜੀ। ਉਸ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਤਾਂ ਅਸੀਂ ਆਪਣੇ ਭਰਾ ਨੂੰ ਫਰੀਦਕੋਟ ਦੇ ਜੀਜੀਐਸ ਮੈਡੀਕਲ ਦਾਖਲ ਕਰਵਾਇਆ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੀੜਿਤ ਦੇ ਪਰਿਵਾਰ ਪੁਲਿਸ ’ਤੇ ਇਲਜ਼ਾਮ ਲਗਾਉਂਦਿਆ ਦੱਸਿਆ ਕਿ ਕੁਝ ਸਮਾਂ ਪਹਿਲਾਂ ਵੀ ਉਕਤ ਹਮਲਾਵਰਾਂ ਨਾਲ ਸਾਡੀ ਲੜਾਈ ਹੋਈ ਸੀ ਜਿਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਪਰ ਉਦੋਂ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ, ਕੱਲ੍ਹ ਫਿਰ ਸ਼ਿਕਾਇਤ ਦਿੱਤੀ ਸੀ ਪੁਲਿਸ ਕੱਲ੍ਹ ਵੀ ਕੋਈ ਕਾਰਵਾਈ ਨਹੀਂ ਕੀਤੀ। ਅੱਜ ਹੁਣ ਉਹਨਾਂ ਗੋਲੀ ਹੀ ਮਾਰ ਦਿੱਤੀ। ਪੀੜਿਤ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਗਾਈ ਹੈ ਅਤੇ ਆਰੋਪੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।












