
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਪੱਟੀ ਵਿੱਚ ਮਹਿਲਾ ਪੰਚਾਇਤ ਮੈਂਬਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਦੀਪ ਕੌਰ ਪਤਨੀ ਦੇਵਿੰਦਰ ਸਿੰਘ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਗੋਲੀ ਚੱਲੀ ਅਤੇ ਗੋਲੀ ਮਹਿਲਾ ਪੰਚਾਇਤ ਮੈਂਬਰ ਨੂੰ ਲੱਗੀ ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
Advertisements

ਇਸ ਹਾਦਸੇ ਵਿੱਚ ਦੋ ਵਿਅਕਤੀ ਵੀ ਜ਼ਖ਼ਮੀ ਵੀ ਹੋ ਗਏ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਭਰਤੀ ਕਰਵਾਇਆ ਗਿਆ।












