
ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਚੱਪਲਾਂ ਦੀ ਫੈਕਟਰੀ ਵਿੱਚ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਪੰਜ ਤੋਂ ਵੱਧ ਗੱਡੀਆਂ ਮੌਕੇ ਤੋ ਪਹੁੰਚੀਆਂ। 3 ਘੰਟੇ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ।

ਫਾਇਰ ਬ੍ਰਿਗੇਡ ਦੇ ਲੀਡਿੰਗ ਫਾਇਰਮੈਨ ਨਰੇਸ਼ ਕੁਮਾਰ ਨੇ ਦੱਸਿਆ ਕਿ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾ ਲਿਆ ਗਿਆ। ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਅੱਗ ਪਟਾਕਿਆਂ ਦੀਆਂ ਚੰਗਿਆੜੀਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਨਾਲ ਲੱਗੀ ਹੋ ਸਕਦੀ ਹੈ।












