Friday, October 9, 2026
Home Hoshiarpur 31 ਅਕਤੂਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ‘ਤੇ ਵਿਆਜ਼ ਅਤੇ ਜ਼ੁਰਮਾਨੇ ‘ਤੇ...

31 ਅਕਤੂਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ‘ਤੇ ਵਿਆਜ਼ ਅਤੇ ਜ਼ੁਰਮਾਨੇ ‘ਤੇ ਮਿਲੇਗੀ 50 ਫੀਸਦੀ ਛੋਟ

oplus_2

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕਮਿਸ਼ਨਰ, ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲੋਕਾਂ ਨੂੰ ਪ੍ਰਾਪਰਟੀ ਟੈਕਸ ਭਰਨ ਦੀ ਸਹੂਲਤ ਦੇਣ ਲਈ ‘ਵਨ ਟਾਈਮ ਸੈਟਲਮੈਂਟ ਸਕੀਮ’ ਚਲਾਈ ਗਈ ਹੈ, ਜਿਸ ਵਿਚ ਮਿਤੀ 31 ਜੁਲਾਈ ਤੱਕ ਆਪਣਾ ਸਾਰਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ‘ਤੇ ਲੱਗਣ ਵਾਲੇ ਵਿਆਜ਼ ਅਤੇ ਜ਼ੁਰਮਾਨੇ ‘ਤੇ 100 ਫੀਸਦੀ ਛੋਟ ਦਿੱਤੀ ਗਈ ਸੀ ਅਤੇ ਬਾਅਦ ਵਿਚ ਇਸ ਨੂੰ ਮਿਤੀ 31 ਅਗਸਤ ਤੱਕ ਵੱਧਾ ਦਿੱਤਾ ਗਿਆ ਸੀ ਅਤੇ ਹੁਣ  ਮਿਤੀ 31ਅਕਤੂਬਰ ਤੱਕ 50 ਫੀਸਦੀ ਵਿਆਜ਼ ਅਤੇ ਜ਼ੁਰਮਾਨੇ ‘ਤੇ ਛੋਟ ਨਾਲ ਇਕਮੁਸ਼ਤ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਇਆ ਜਾ ਸਕਦਾ ਹੈ। ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਲਈ ਨਗਰ ਨਿਗਮ ਦੇ ਕਾਊਂਂਟਰ ਇਸ ਸ਼ਨੀਵਾਰ ਅਤੇ ਐਤਵਾਰ 25 ਅਤੇ 26 ਅਕਤੂਬਰ ਨੂੰ  ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸ ਲਈ ਸ਼ਹਿਰ ਵਾਸੀ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਂਦੇ ਹੋਏ ਆਪਣਾ ਬਣਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ।

Advertisements

ਇਸ ਦੇ ਨਾਲ ਹੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਵੱਡੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਵੱਲੋਂ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾਇਆ ਜਾ ਰਿਹਾ, ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਨੋਟਿਸ ਪੀਰੀਅਡ ਦੇ ਵਿਚ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ਵਾਲੇ ਡਿਫਾਲਟਰਾਂ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਜਾ ਰਿਹਾ ਹੈ । ਇਸ ਲਈ ਸਮੂਹ ਪ੍ਰਾਪਰਟੀ ਟੈਕਸ ਡਿਫਾਲਟਰ ਜਲਦ ਤੋਂ ਜਲਦ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ, ਤਾਂ ਜੋ ਹੋਣ ਵਾਲੀ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕੇ ।

LEAVE A REPLY

Please enter your comment!
Please enter your name here