
ਆਗਰਾ (ਦ ਸਟੈਲਰ ਨਿਊਜ਼)। ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ।ਜਿੱਥੇ ਨਿਊ ਆਗਰਾ ਥਾਣਾ ਖੇਤਰ ਦੇ ਨਗਲਾ ਬੁਧੀ ਖੇਤਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਸੱਤ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਦੋ ਜ਼ਖਮੀ ਹਨ। ਮ੍ਰਿਤਕਾਂ ਦੀ ਪਛਾਣ ਬਬਲੀ, ਕ੍ਰਿਸ਼, ਕਮਲ, ਭਾਨੂ ਪ੍ਰਤਾਪ ਅਤੇ ਬੰਤੇਸ਼ ਵਜੋਂ ਹੋਈ ਹੈ।

ਹਾਦਸੇ ਵਿੱਚ ਮਰਨ ਵਾਲੇ ਨੌਜਵਾਨ ਕ੍ਰਿਸ਼ ਦਾ ਦਿੱਲੀ ਦੀ ਇੱਕ ਕੁੜੀ ਨਾਲ ਵਿਆਹ ਹੋਣਾ ਸੀ। ਪਰ ਵਿਆਹ ਤੋਂ ਪਹਿਲਾਂ ਉਸਦੀ ਮੌਤ ਦੀ ਖ਼ਬਰ ਨੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ। ਪੁਲਿਸ ਨੇ ਸਾਰੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਾਂ ਨੂੰ ਸੌਂਪ ਦਿੱਤਾ ਹੈ। ਪੁਲਿਸ ਨੇ ਹਾਦਸੇ ਦੇ ਆਰੋਪੀ ਡਰਾਈਵਰ ਅੰਸ਼ੁਲ ਗੁਪਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












