Wednesday, October 21, 2026
Home Crime ਕੈਨੇਡਾ ‘ਚ ਅਣਪਛਾਤਿਆਂ ਵਲੋਂ ਭਾਰਤੀ ਕਾਰੋਬਾਰੀ ਦਾ ਕਤਲ

ਕੈਨੇਡਾ ‘ਚ ਅਣਪਛਾਤਿਆਂ ਵਲੋਂ ਭਾਰਤੀ ਕਾਰੋਬਾਰੀ ਦਾ ਕਤਲ

ਦਿੱਲੀ (ਦ ਸਟੈਲਰ ਨਿਊਜ਼)। ਕੈਨੇਡਾ ਤੋਂ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਿੱਥੇ ਅਬੋਟਸਫੋਰਡ ਵਿੱਚ ਇੱਕ ਭਾਰਤੀ ਕਾਰੋਬਾਰੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਸਹਸੀ (68) ਵਜੋਂ ਹੋਈ ਹੈ। ਜੋ ਕਿ ਲੁਧਿਆਣਾ ਦੇ ਦੋਰਾਹਾ ਦਾ ਰਹਿਣ ਵਾਲਾ ਸੀ। ਉਹ ਕੇਨਮ ਇੰਟਰਨੈਸ਼ਨਲ ਦਾ ਪ੍ਰਧਾਨ ਸੀ। ਜਿਸਨੂੰ ਦੁਨੀਆ ਦੀਆਂ ਸਭ ਤੋਂ ਵੱਡੀਆਂ ਟੈਕਸਟਾਈਲ ਰੀਸਾਈਕਲਿੰਗ ਕੰਪਨੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਪੁਲਿਸ ਨੇ ਦੱਸਿਆ ਕਿ  ਰਿਜਵਿਊ ਅਤੇ ਸਮਿਟ ਡਰਾਈਵ ਦੇ ਕੋਨੇ ‘ਤੇ ਆਪਣੀ ਕਾਰ ਵਿੱਚ ਬੈਠੇ ਸਹਸੀ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ।

Advertisements

ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਘੇਰਾਬੰਦੀ ਕਰ ਦਿੱਤੀ ਅਤੇ ਸਾਵਧਾਨੀ ਵਜੋਂ ਨੇੜਲੇ ਤਿੰਨ ਸਕੂਲ ਕੁਝ ਸਮੇਂ ਲਈ ਬੰਦ ਕਰ ਦਿੱਤੇ ਗਏ। ਮ੍ਰਿਤਕ ਦੇ ਪੁੱਤਰ ਅਰਪਨ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਮੇਰੇ ਪਿਤਾ ਪੰਜਾਬ ਵਿੱਚ ਇੱਕ ਕਿਸਾਨ ਸਨ। ਫਿਰ ਇੱਕ ਕਰੂਜ਼ ਜਹਾਜ਼ ‘ਤੇ ਕੰਮ ਕਰਦੇ ਸਨ। ਫਿਰ ਕੈਨੇਡਾ ਆਏ ਅਤੇ ਇੱਕ ਕਾਰੋਬਾਰ ਸ਼ੁਰੂ ਕੀਤਾ। ਉਹ ਹਮੇਸ਼ਾ ਲੋਕਾਂ ਦੀ ਮਦਦ ਕਰਨ ਲਈ ਤਿਆਰ ਰਹਿੰਦੇ ਸਨ। ਸਹਸੀ ਸਥਾਨਕ ਪੰਜਾਬੀ ਭਾਈਚਾਰੇ ਵਿੱਚ ਆਪਣੀ ਵਿੱਤੀ ਸਹਾਇਤਾ ਅਤੇ ਸਮਾਜ ਸੇਵਾ ਲਈ ਪ੍ਰਸਿੱਧ ਸੀ। ਦੱਸਿਆ ਜਾ ਰਿਹਾ ਹੈ ਕਿ ਸਹਸੀ ਸਥਾਨਕ ਪੰਜਾਬੀ ਭਾਈਚਾਰੇ ਵਿੱਚ ਆਪਣੀ ਵਿੱਤੀ ਸਹਾਇਤਾ ਅਤੇ ਸਮਾਜ ਸੇਵਾ ਲਈ ਪ੍ਰਸਿੱਧ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਦਿੱਤੀ ਹੈ।

LEAVE A REPLY

Please enter your comment!
Please enter your name here