
ਜੈਪੁਰ (ਦ ਸਟੈਲਰ ਨਿਊਜ਼)। ਜੈਪੁਰ ਦੇ ਨੇੜੇ ਮਨੋਹਰਪੁਰ ਖੇਤਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਬੱਸ ਵਿੱਚ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਹਾਈ-ਟੈਂਸ਼ਨ ਤਾਰ ਨਾਲ ਛੂਹਣ ਕਾਰਨ ਵਾਪਰਿਆ ਹੈ। ਇਸ ਹਾਦਸੇ ਵਿੱਚ ਲਗਭਗ 12 ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਏ। ਜਦੋਂ ਕਿ ਦੋ ਲੋਕਾਂ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਭੇਜਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਬੱਸ ਵਿੱਚ ਪੰਜ ਤੋਂ ਛੇ ਗੈਸ ਸਿਲੰਡਰ ਵੀ ਸਟੋਰ ਕੀਤੇ ਗਏ ਸਨ। ਜਿਹੜੇ ਕਿ ਅੱਗ ਲੱਗਣ ਤੋਂ ਬਾਅਦ ਗਏ। ਜਿਸ ਨਾਲ ਬੱਸ ਪੂਰੀ ਤਰ੍ਹਾਂ ਸੜ ਗਈ। ਮੰਨਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧ ਸਕਦੀ ਹੈ। ਇਸ ਹਾਦਸੇ ਤੇ ਰਾਜਸਥਾਨ ਦੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਦੁੱਖ ਪ੍ਰਗਟ ਕੀਤਾ। ਜਾਣਕਾਰੀ ਅਨੁਸਾਰ ਬੱਸ ਸ਼ਾਹਪੁਰਾ ਦੇ ਟੋਡੀ ਵਿੱਚ ਇੱਕ ਇੱਟਾਂ ਦੇ ਭੱਠੇ ‘ਤੇ ਮਜ਼ਦੂਰਾਂ ਨੂੰ ਲੈ ਜਾ ਰਹੀ ਸੀ।












