Sunday, October 25, 2026
Home Hoshiarpur ਸੈਨਿਕ ਇੰਸਟੀਚਿਊਟ ਵਿਖੇ ਬੇਸਿਕ ਕੰਪਿਊਟਰ ਕੋਰਸ ਲਈ ਦਾਖ਼ਲਾ ਸ਼ੁਰੂ

ਸੈਨਿਕ ਇੰਸਟੀਚਿਊਟ ਵਿਖੇ ਬੇਸਿਕ ਕੰਪਿਊਟਰ ਕੋਰਸ ਲਈ ਦਾਖ਼ਲਾ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਕੈਂਪਸ ਵਿੱਚ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ  ਸ਼਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਡਾਇਰੈਕਟਰ ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਸੇਵਾਮੁਕਤ) ਨੇ ਦੱਸਿਆ ਕਿ ਇਸ ਕੋਰਸ ਲਈ ਘੱਟ-ਘੱਟ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਇਸ ਵਿੱਚ 75 ਫੀਸਦੀ ਜ਼ਿਲ੍ਹੇ ਦੇ ਸਾਬਕਾ ਸੈਨਿਕ ਅਤੇ ਇਨ੍ਹਾਂ ਤੋਂ ਇਲਾਵਾ 25 ਫੀਸਦੀ ਬਾਕੀ ਰਿਜ਼ਰਵ ਕੈਟੇਗਰੀ (ਐਸ.ਸੀ/ਐਸ.ਟੀ/ਬੀ.ਸੀ) ਅਤੇ ਹੋਰ ਗ਼ਰੀਬ ਪਰਿਵਾਰਾਂ ਦੇ ਵਿਦਿਆਰਥੀ ਵੀ ਦਾਖ਼ਲਾ ਲੈ ਸਕਦੇ ਹਨ।

Advertisements


ਇੰਸਟੀਚਿਊਟ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਬੱਚਿਆਂ ਨੂੰ ਐਮ.ਐਸ ਵਰਡ, ਐਮ.ਐਸ ਐਕਸਲ, ਐਮ.ਐਸ ਪਾਵਰਪੁਆਇੰਟ, ਪ੍ਰੋਗਰੈਮਿੰਗ ਇੰਨ ਜਾਵਾ, ਪ੍ਰੋਗਰੈਮਿੰਗ ਇੰਨ ਸੀ ਪਲੱਸ ਪਲੱਸ, ਐਚ.ਟੀ ਐਮ.ਐਲ, ਪ੍ਰਿਟਿੰਗ, ਸਕੈਨਿੰਗ, ਈ-ਮੇਲਿੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਅੰਗਰੇਜੀ ਟਾਈਪਿੰਗ ਵੀ ਸਿਖਾਈ ਜਾਵੇਗੀ। ਇਥੇ ਵਿਦਿਆਰਥੀਆਂ ਲਈ ਲਿਖਤੀ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ ‘ਤੇ ਖ਼ਾਸ ਧਿਆਨ ਦਿੱਤਾ ਜਾਂਦਾ ਹੈ। ਕੋਰਸ ਖ਼ਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਆਈ.ਐਸ.ਓ ਤੋਂ ਪ੍ਰਮਾਣਿਤ ਸਰਟੀਫਿਕੇਟ ਵੀ ਦਿੱਤਾ ਜਾਂਦਾ ਹੈ, ਤਾਂ ਜੋ ਉਹ ਕਿਸੀ ਵੀ ਸਰਕਾਰੀ ਨੋਕਰੀ ਦੀ ਮੁੱਢਲੀ ਲੋੜ (120 ਘੰਟੇ ਦੀ ਪੜ੍ਹਾਈ) ਨੂੰ ਪੂਰਾ ਕਰਕੇ ਆਪਣੇ ਪੈਰ੍ਹਾਂ ‘ਤੇ ਖੜੇ ਹੋ ਕੇ ਆਪਣੀ ਜ਼ਿੰਦਗੀ ਦਾ ਨਿਰਬਾਹ ਚੰਗੇ ਢੰਗ ਨਾਲ ਕਰ ਸਕਣ। ਇਨ੍ਹਾਂ ਕੋਰਸਾਂ ਵਿਚ ਦਾਖ਼ਲੇ ਸਬੰਧੀ ਜਾਣਕਾਰੀ ਦਫ਼ਤਰ ਵਿਖੇ ਕਿਸੇ ਵੀ ਕੰਮਕਾਜ਼ ਵਾਲੇ ਦਿਨ ਲਈ ਜਾ ਸਕਦੀ ਹੈ । ਵਧੇਰੇ ਜਾਣਕਾਰੀ ਲਈ ਫੋਨ ਨੰਬਰ 94786-18790, 98157-05178, 01882-246812 ‘ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here