
ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਪਿੰਡ ਹਸਨਪੁਰ ਕੋਲ ਇਕ ਸੜਕ ਹਾਦਸਾ ਵਾਪਰਿਆ ਹੈ। ਪਠਾਨਕੋਟ ਡੀਪੂ ਦੀ ਪਨਬਸ ਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ।
Advertisements

ਹਾਦਸਾ ਵਿੱਚ ਟਰੱਕ ਡਰਾਈਵਰ ਤੇ ਬੱਸ ਕੰਡਕਟਰ ਦੀ ਮੌਕੇ ’ਤੇ ਮੌਤ ਹੋ ਗਈ। ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ ਤੇ ਕਈ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਹਸਪਤਾਲ ਲਿਆਂਦਾ ਗਿਆ ਹੈ।












