Friday, October 23, 2026
Home Punjab ਕਾਰ ਦੀ ਟੱਕਰ ਮਾਰਨ ਕਾਰਨ ਬਾਈਕ ਸਵਾਰ ਦੀ ਮੌਤ, ਕਾਰ ਚਾਲਕ ਕਾਬੂ

ਕਾਰ ਦੀ ਟੱਕਰ ਮਾਰਨ ਕਾਰਨ ਬਾਈਕ ਸਵਾਰ ਦੀ ਮੌਤ, ਕਾਰ ਚਾਲਕ ਕਾਬੂ

ਫਰੀਦਕੋਟ (ਦ ਸਟੈਲਰ ਨਿਊਜ਼)। ਪਿੰਡ ਕਲੇਰ ਵਿੱਚ ਇੱਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਅੱਗੇ ਜਾਂਦੀ ਬਾਈਕ ਸਵਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਕਾਰਨ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਆਸਪਾਸ ਖੜੇ ਪਿੰਡ ਦੇ ਲੋਕਾਂ ਨੇ ਤੁਰੰਤ ਕਾਰ ਨੂੰ ਘੇਰ ਲਿਆ ਅਤੇ ਕਾਰ ਚਾਲਕ ਨੂੰ ਮੌਕੇ ‘ਤੇ ਫੜ ਲਿਆ। ਪਰ ਇੱਕ ਕਾਰ ਸਵਾਰ ਮੌਕੇ ਤੋਂ ਭੱਜ ਗਿਆ।

Advertisements

ਜਾਣਕਾਰੀ ਮੁਤਾਬਕ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਨੌਜਵਾਨ ਪਿੰਡ ਟਹਿਣਾ ਵਿਖੇ ਕੋਲਡ ਸਟੋਰ ‘ਚ ਕੰਮ ਕਰਦਾ ਸੀ ਅਤੇ ਰਾਤ ਨੂੰ ਆਪਣੀ ਡਿਊਟੀ ਖਤਮ ਕਰ ਕੇ ਆਪਣੇ ਬਾਈਕ ‘ਤੇ ਵਾਪਿਸ ਪਿੰਡ ਜਾ ਰਿਹਾ ਸੀ ਅਤੇ ਜਦ ਪਿੰਡ ਕਲੇਰ ਕੋਲ ਪੁੱਜਾ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਜ਼ੋਰਦਾਰ ਟੱਕਰ ਮਾਰੀ। ਇਸਦੇ ਚੱਲਦੇ ਬਾਈਕ ਸਵਾਰ ਹੇਠਾਂ ਡਿੱਗ ਪਿਆ। ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਮੈਡੀਕਲ ਹਸਪਤਾਲ ਮੋਰਚਰੀ ‘ਚ ਭੇਜਿਆ ਗਿਆ। ਮੌਕੇ ‘ਤੇ ਪੁੱਜੀ ਪੁਲਿਸ ਵੱਲੋਂ ਕਾਰ ਚਾਲਕ ਨੂੰ ਹਿਰਾਸਤ ‘ਚ ਲਿਆ ਗਿਆ।  

LEAVE A REPLY

Please enter your comment!
Please enter your name here