Friday, October 23, 2026
Home Crime ਕੋਚਿੰਗ ਸੈਂਟਰ ਤੋਂ ਪਰਤ ਰਹੀ ਵਿਦਿਆਰਥਣ ਤੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ

ਕੋਚਿੰਗ ਸੈਂਟਰ ਤੋਂ ਪਰਤ ਰਹੀ ਵਿਦਿਆਰਥਣ ਤੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ

ਫਰੀਦਾਬਾਦ (ਦ ਸੈਟਲਰ ਨਿਊਜ਼)। ਫਰੀਦਾਬਾਦ ਦੇ ਸ਼ਿਆਮ ਕਲੋਨੀ  ਤੋਂ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ । ਜਿੱਥੇ ਦੋ ਨੌਜਵਾਨਾਂ ਵਲੋਂ ਇੱਕ 19 ਸਾਲਾ ਵਿਦਿਆਰਥਣ ਤੇ ਗੋਲੀਆਂ ਚਲਾਈਆਂ ਗਈਆਂ। ਉਹ ਕੋਚਿੰਗ ਤੋਂ ਘਰ ਪਰਤ ਰਹੀ ਸੀ। ਜ਼ਖਮੀ ਕੁੜੀ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਕ ਜਦੋਂ ਕੁੜੀ ਕੋਚਿੰਗ ਕਲਾਸ ਤੋਂ ਘਰ ਵਾਪਸ ਆ ਰਹੀ ਸੀ ਤਾਂ ਨੌਜਵਾਨ ਉਸਦਾ ਇੰਤਜ਼ਾਰ ਕਰ ਰਿਹਾ ਸੀ।

Advertisements

ਪੁਲਿਸ ਨੇ ਦੱਸਿਆ ਕਿ ਨੌਜਵਾਨ, ਕੁੜੀ ਕੋਲ ਆਇਆ ਅਤੇ ਕੁੜੀ ਤੇ ਦੋ ਗੋਲੀਆਂ ਚਲਾ ਕੇ ਫਰਾਰ ਹੋ ਗਿਆ। ਪੁਲਿਸ ਨੇ  ਦੱਸਿਆ ਕਿ ਮੁਲਜ਼ਮ ਦਾ ਨਾਮ ਜਤਿਨ ਮੰਗਲ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਲੜਕੀ ਨੂੰ ਜਾਣਦਾ ਸੀ ਅਤੇ ਮੰਨਿਆ ਜਾ ਰਿਹਾ ਹੈ ਕਿ ਉਸਨੇ ਕਿਸੇ ਅਣਚਾਹੇ ਪਿਆਰ ਕਾਰਨ ਇਹ ਭਿਆਨਕ ਕਦਮ ਚੁੱਕਿਆ ਹੋਵੇ। ਇਹ ਸਾਰੀ ਘਟਨਾ ਸੀਸਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਆਰੋਪੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਆਰੋਪੀਆਂ ਦੀ ਤਲਾਸ਼ ਕਰ ਰਹੀ ਹੈ।

LEAVE A REPLY

Please enter your comment!
Please enter your name here